ਦੋਆਬਾ ਕਾਲਜ ਦੀ ਅਲੀਸ਼ਾ ਨੇ ਜੀਐਨਡੀਯੂ ਵਿੱਚ ਬੀਏ ਬੀਐਡ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ

ਜਲੰਧਰ, 9 ਸਤੰਬਰ 2022: ਪਿ੍ਰੰ. ਡਾ. ਪ੍ਰਦੀਪ ਭੰਡਾਨੀ ਨੇ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਕਾਲਜ ਦੇ ਬੀ.ਏ ਬੀਐਡ (ਚਾਰ ਸਾਲਾਂ ਇੰਟੀਗ੍ਰੇਟੇਡ ਕੋਰਸ) ਦੇ ਵਿਦਿਆਰਥੀਆਂ ਨੇ ਜੀਐਨਡੀਯੂ ਵਿੱਚ ਸ਼ਲਾਘਾਯੋਗ ਪ੍ਰਦਰਸ਼ਨ ਕਰਦੇ ਹੋਏ ਆਪਣੇ ਕਾਲਜ ਦਾ ਨਾਮ ਰੌਸ਼ਨ ਕੀਤਾ। ਵਿਦਿਆਰਥਣ ਅਲੀਸ਼ਾ ਨੇ 4500 ਵਿੱਚੋਂ 3590 ਅੰਕ ਲੈ ਕੇ ਜੀਐਨਡੀਯੂ ਵਿੱਚ ਪਹਿਲਾ ਸਥਾਨ ਅਤੇ ਗੋਲਡ ਮੈਡਲ ਪ੍ਰਾਪਤ ਕੀਤਾ।
ਪਿੰ. ਡਾ. ਪ੍ਰਦੀਪ ਭੰਡਾਰੀ ਨੇ ਵਿਭਾਗਮੁੱਖੀ ਡਾ. ਅਵਿਨਾਸ਼ ਚੰਦਰ, ਸ਼ਲਾਘਾਯੋਗ ਪ੍ਰਦਰਸ਼ਨ ਕਰਨ ਵਾਲੀ ਵਿਦਿਆਰਥਣ ਅਲੀਸ਼ਾ ਅਤੇ ਉਸਦੇ ਮਾਤਾ ਪਿਤਾ ਨੂੰ ਇਸ ਉਪਲੱਬਧੀ ਦੇ ਲਈ ਹਾਰਦਿਕ ਵਧਾਈ ਦਿੰਦੇ ਹੋਏ ਕਿਹਾ ਕਿ ਕਾਲਜ ਦੇ ਐਜੂਕੇਸ਼ਨ ਵਿਭਾਗ ਦੇ ਵਿਦਿਆਰਥੀ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਵਿੱਚ ਹਮੇਸ਼ਾ ਹੀ ਵਦਿਆ ਪ੍ਰਦਰਸ਼ਨ ਕਰਕੇ ਆਪਣੇ ਕਾਲਜ ਦਾ ਨਾਮ ਰੋਸ਼ਨ ਕਰ ਦੇ ਰਹੇ ਹਨ ਜੋ ਕਿ ਬਹੁਤ ਫਕਰ ਦੀ ਗੱਲ ਹੈ।