ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਕਿਸਾਨਾਂ ਨੂੰ ਸਮਝਾਉਣ ਸਦਕਾ ਪਰਾਲੀ ਨੂੰ ਅੱਗ ਲੱਗਣ ਦੇ ਮਾਮਲੇ ਘਟੇ- ਡਿਪਟੀ ਕਮਿਸ਼ਨਰ
ਅਮਰਗੜ੍ਹ/ਮਾਲੇਰਕੋਟਲਾ 19 ਨਵੰਬਰ, 2023: ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗਠਿਤ ਟੀਮਾਂ ਵੱਲੋਂ ਕਿਸਾਨਾਂ ਨੂੰ ਲਗਾਤਾਰ ਸਮਝਾਉਣ ਸਦਕਾ ਅੱਜ ਪਰਾਲੀ ਨੂੰ ਅੱਗ ਲੱਗਣ ਦੇ ਮਾਮਲੇ ਕਾਫ਼ੀ ਘਟੇ ਹਨ। ਉੱਧਰ ਕਿਸਾਨਾਂ ਨੇ ਵੀ ਸੂਝ-ਬੂਝ ਦਾ ਸਬੂਤ ਦਿੰਦਿਆਂ ਪਰਾਲੀ ਨੂੰ ਜ਼ਮੀਨ ਵਿੱਚ ਮਿਲਾਉਣ ਜਾਂ ਇਸ ਦੀਆਂ ਗੰਢਾਂ ਬਣਵਾ ਕੇ ਸੰਭਾਲਣ ਲਈ ਸਹਿਮਤੀ ਜਤਾਉਂਦਿਆਂ ਪ੍ਰਸ਼ਾਸਨ ਦਾ ਸਾਥ ਦੇਣ ਅਤੇ ਵਾਤਾਵਰਣ ਦੀ ਸੰਭਾਲ ਲਈ ਆਪਣਾ ਯੋਗਦਾਨ ਪਾਉਣ ਦਾ ਪ੍ਰਣ ਕੀਤਾ ਹੈ। ਡਿਪਟੀ ਕਮਿਸ਼ਨਰ ਡਾ ਪੱਲਵੀ ਵੱਲੋਂ ਰੋਜ਼ਾਨਾ ਸਵੇਰੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨਾਲ ਵਰਚੂਅਲ ਮੀਟਿੰਗਾਂ ਕਰਕੇ ਪਰਾਲੀ ਦੇ ਯੋਗ ਪ੍ਰਬੰਧਨ ਦਾ ਲਗਾਤਾਰ ਜਾਇਜ਼ਾ ਲਿਆ ਜਾ ਰਿਹਾ ਹੈ ਤਾਂ ਜੋ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਨੂੰ ਸਾੜਨ ਦੀ ਬਜਾਇ ਇਨ ਸੀਟੂ ਤਕਨੀਕਾਂ ਨਾਲ ਆਪਣੇ ਖੇਤਾਂ ਵਿੱਚ ਮਿਲਾਉਣ ਜਾਂ ਫਿਰ ਐਕਸ ਸੀਟੂ ਮੈਨੇਜਮੈਂਟ ਰਾਹੀਂ ਇਸ ਨੂੰ ਬੇਲਰ ਦੀ ਮਦਦ ਨਾਲ ਚੁਕਵਾਉਣ ਲਈ ਪ੍ਰੇਰਿਤ ਕਰਨ ਲਈ ਕਿਸਾਨਾਂ ਨਾਲ ਰਾਬਤਾ ਕੀਤਾ ਜਾ ਸਕੇ ।
ਗਠਿਤ ਟੀਮਾਂ ਦੇ ਸਾਂਝੇ ਉਪਰਾਲਿਆਂ ਅਤੇ ਲਗਾਤਾਰ ਕਿਸਾਨਾਂ ਦੇ ਖੇਤਾਂ ਤੱਕ ਪਹੁੰਚ ਬਣਾ ਕੇ ਜਾਗਰੂਕ ਕਰਨ ਦੇ ਸਕਦਾ ਪਿਛਲੇ ਸਾਲਾਂ ਨਾਲ ਅੱਗਾ ਲਗਾਉਣ ਦੀਆਂ ਘਟਨਾਵਾਂ ਵਿੱਚ ਕਾਫ਼ੀ ਕਮੀ ਆਈ ਹੈ । ਜਿਸ ਦਾ ਸਿਹਰਾ ਕਿਸਾਨਾਂ ਨੂੰ ਜਾਂਦਾ ਹੈ ਜਿਨ੍ਹਾਂ ਨੇ ਆਪਣੇ ਭਵਿਖ ਲਈ ਵਾਤਾਵਰਣ ਨੂੰ ਸੰਭਾਲਣ ਲਈ ਰਵਾਇਤੀ ਤੌਰ ਤਰੀਕਿਆਂ ਦਾ ਤਿਆਗ ਕਰਕੇ ਆਧੁਨਿਕ ਤਕਨੀਕ ਦਾ ਸਾਥ ਲਿਆ ਹੈ। ਉਨ੍ਹਾਂ ਜ਼ਿਲ੍ਹੇ ਦੇ ਅਗਾਂਹਵਧੂ ਕਿਸਾਨਾਂ ਦੇ ਤਜਰਬਿਆਂ ਤੋਂ ਸੇਹ ਲੈਣ ਦੀ ਅਪੀਲ ਕੀਤੀ ।
ਕਲੱਸਟਰ ਅਫ਼ਸਰ ਕਮ ਇੰਸਪੈਕਟਰ ਸਹਿਕਾਰਤਾ ਵਿਭਾਗ ਰੌਬਿਨ ਵਰਮਾ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਅਣਥੱਕ ਯਤਨਾਂ ਸਦਕਾ ਝੋਨੇ ਦੀ ਪਰਾਲੀ ਨੂੰ ਅੱਗਾਂ ਲੱਗਣ ਦੀਆਂ ਘਟਨਾਵਾਂ ਵਿੱਚ ਕਮੀ ਆਈ ਹੈ। ਉਨ੍ਹਾਂ ਦੇ ਦਿਸ਼ਾ ਨਿਰਦੇਸ਼ ਅਤੇ ਯੋਗ ਅਗਵਾਈ ਨਾਲ ਜ਼ਿਲ੍ਹੇ ਦੇ ਸਮੁੱਚੇ ਕਲੱਸਟਰ ਅਤੇ ਨੋਡਲ ਅਫ਼ਸਰ ਲਗਾਤਾਰ ਕਿਸਾਨਾਂ ਨੂੰ ਪਰਾਲੀ ਨੂੰ ਸਾੜਨ ਦੀ ਬਜਾਇ ਇਨ ਸੀਟੂ ਤਕਨੀਕਾਂ ਨਾਲ ਆਪਣੇ ਖੇਤਾਂ ਵਿੱਚ ਮਿਲਾਉਣ ਜਾਂ ਫਿਰ ਐਕਸ ਸੀਟੂ ਮੈਨੇਜਮੈਂਟ