ਪਿੰਡ ਮਸਤੇ ਕੇ 'ਚ ਇੰਟਰਲਾਕਿੰਗ ਟਾਇਲਾਂ ਲਗਵਾਉਣ ਲਈ ਸਰਪੰਚ ਤੇ ਮੈਂਬਰਾਂ ਨੂੰ 10 ਲੱਖ ਦਾ ਚੈੱਕ ਕੀਤਾ ਭੇਟ
ਫਿਰੋਜ਼ਪੁਰ, 23 ਅਗਸਤ 2021: ਵਿਧਾਇਕ ਪਿੰਕੀ ਦੀ ਅਗਵਾਈ ਹੇਠ ਫਿਰੋਜ਼ਪੁਰ ਸ਼ਹਿਰ ਦੇ ਸਰਬ ਪੱਖੀ ਵਿਕਾਸ ਕਾਰਜਾਂ ਲਈ ਸ਼ਹਿਰੀ ਹਲਕੇ ਦੇ ਪਿੰਡਾਂ ਨੂੰ ਵਿਕਾਸ ਦੀਆਂ ਲੀਹਾਂ 'ਤੇ ਹੋਰ ਅੱਗੇ ਲਿਜਾਣ ਹਿੱਤ ਲਗਾਤਾਰ ਫੰਡ ਜਾਰੀ ਕੀਤੇ ਜਾ ਰਹੇ ਹਨ। ਵਿਕਾਸ ਕਾਰਜਾਂ ਦੀ ਇਸੇ ਲੜੀ ਤਹਿਤ ਅੱਜ ਚੇਅਰਮੈਨ ਬਲਾਕ ਸੰਮਤੀ ਸ੍ਰ. ਬਲਬੀਰ ਸਿੰਘ ਬਾਠ ਤੇ ਚੇਅਰਮੈਨ ਮਾਰਕੀਟ ਕਮੇਟੀ ਸ੍ਰ. ਸੁਖਵਿੰਦਰ ਸਿੰਘ ਅਟਾਰੀ ਵੱਲੋਂ ਪਿੰਡ ਮਸਤੇ ਕੇ ਦੇ ਸਰਪੰਚ ਅੰਗਰੇਜ਼ ਸਿੰਘ ਤੇ ਹੋਰ ਮੈਂਬਰ ਪੰਚਾਇਤਾਂ ਨੂੰ 10 ਲੱਖ ਰੁਪਏ ਦਾ ਚੈੱਕ ਸੌਂਪਿਆ ਗਿਆ।
ਇਸ ਮੌਕੇ ਸ੍ਰ. ਬਲਬੀਰ ਸਿੰਘ ਬਾਠ ਨੇ ਕਿਹਾ ਕਿ ਸ੍ਰ. ਪਰਮਿੰਦਰ ਸਿੰਘ ਪਿੰਕੀ ਹਲਕੇ ਦੇ ਸਰਬ ਪੱਖੀ ਵਿਕਾਸ ਲਈ ਵਚਨਬੱਧ ਹਨ ਅਤੇ ਉਹ ਹਲਕੇ ਦੇ ਪਿੰਡਾਂ ਦੇ ਵਿਕਾਸ ਲਈ ਵੀ ਨਿਰੰਤਰ ਕੰਮ ਕਰ ਰਹੇ ਹਨ। ਉਨ੍ਹਾਂ ਚੈੱਕ ਸੌਂਪਦਿਆਂ ਕਿਹਾ ਕੇ ਇਸ ਰਾਸ਼ੀ ਨੂੰ ਪਿੰਡ ਦੀਆਂ ਗਲੀਆਂ ਵਿੱਚ ਇੰਟਰਲਾਕਿੰਗ ਟਾਈਲਾਂ ਲਗਵਾਉਣ, ਨਾਲੀਆਂ ਦੀ ਮੁਰੰਮਤ ਤੇ ਪਿੰਡ ਦੀ ਦਿੱਖ ਨੂੰ ਹੋਰ ਸੋਹਣਾ ਬਣਾਉਣ ਲਈ ਖ਼ਰਚ ਕੀਤਾ ਜਾਵੇਗਾ। ਉਨ੍ਹਾਂ ਪਿੰਡਾਂ ਦੇ ਸਾਰੇ ਵਿਕਾਸ ਕਾਰਜ ਬਿਨਾਂ ਪੱਖਪਾਤ ਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੀਤੇ ਜਾਣ ਦੀ ਆਪਣੀ ਪਾਰਟੀ ਦੀ ਵਚਨਬੱਧਤਾ ਨੂੰ ਮੁੜ ਦੁਹਰਾਇਆ।
ਇਸ ਮੌਕੇ ਸਰਪੰਚ ਇਕਬਾਲ ਸਿੰਘ , ਸਾਬਕਾ ਚੇਅਰਮੈਨ ਕਸ਼ਮੀਰ ਸਿੰਘ , ਸਕੱਤਰ ਗੁਰਵਿੰਦਰ ਸਿੰਘ, ਬੁੱਧ ਸਿੰਘ, ਸੰਦੀਪ ਸਿੰਘ, ਰੇਸ਼ਮ ਸਿੰਘ, ਜੁਗਰਾਜ ਸਿੰਘ, ਮਲਕੀਤ ਸਿੰਘ ਅਤੇ ਤਲਵਿੰਦਰ ਸਿੰਘ ਉੱਪਲ ਵੀ ਹਾਜ਼ਰ ਸਨ।