ਦੋਆਬਾ ਕਾਲਜ ਦੇ ਜਰਨਲਿਜ਼ਮ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਦੋਆਬਾ ਕਾਲਜ ਦੇ ਜਰਨਲਿਜ਼ਮ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ਦੋਆਬਾ ਕਾਲਜ ਦੇ ਜਰਨਲਿਜ਼ਮ ਦੇ ਸ਼ਲਾਘਾਯੋਗ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀ।

ਜਲੰਧਰ: ਪਿ੍ਰੰ. ਡਾ. ਪ੍ਰਦੀਪ ਭੰਡਾਨੀ ਨੇ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਕਾਲਜ ਦੇ ਜਰਨਲਿਜ਼ਮ ਦੇ ਵਿਦਿਆਰਥੀਆਂ ਨੇ ਜੀਐਨਡੀਯੂ ਵਿੱਚ ਸ਼ਲਾਘਾਯੋਗ ਪ੍ਰਦਰਸ਼ਨ ਕਰਦੇ ਹੋਏ ਆਪਣੇ ਕਾਲਜ ਦਾ ਨਾਮ ਰੌਸ਼ਨ ਕੀਤਾ। ਐਮਏਜੇਐਮਸੀ ਸਮੈਸਟਰ-1 ਦੇ ਵਿਦਿਆਰਥੀ ਕਰਨਲ ਵਿਨੋਦ ਮੇਹਤਾ ਨੇ 400 ਵਿੱਚੋਂ 338 ਅੰਕ ਲੈ ਕੇ ਜੀਐਨਡੀਯੂ ਵਿੱਚ ਪਹਿਲਾ, ਲੈਫਟਿਨੇਂਟ ਕਰਨਲ ਲਖਵਿੰਦਰ ਸਿੰਘ ਨੇ 332 ਅੰਕ ਲੈ ਕੇ ਦੂਸਰਾ, ਲੈਫਟਿਨੇਂਟ ਕਰਨਲ ਅਜੀਤ ਸਿੰਘ ਨੇ 319 ਅੰਕ ਲੈ ਕੇ ਤੀਸਰਾ, ਸਪਨਾ ਸੋਨੀ ਨੇ 302 ਅੰਕ ਲੈ ਕੇ ਅਠਵਾਂ ਅਤੇ ਸ਼ਿਲਪਾ ਨੇ 299 ਅੰਕ ਪ੍ਰਾਪਤ ਕਰਕੇ ਜੀਐਨਡੀਯੂ ਵਿੱਚ ਨੋਵਾਂ ਸਥਾਨ ਪ੍ਰਾਪਤ ਕੀਤਾ। 

ਪਿ੍ਰੰ. ਡਾ. ਪ੍ਰਦੀਪ ਭੰਡਾਰੀ ਨੇ ਵਿਭਾਗਮੁਖੀ ਡਾ. ਸਿਮਰਨ ਸਿੱਧੁ, ਵਿਦਿਆਰਥੀਆਂ ਅਤੇ ਉਨਾਂ ਦੇ ਪਰਿਵਾਰ ਵਾਲਿਆਂ ਨੂੰ ਇਸ ਉਪਲਬਧੀ ਦੇ ਲਈ ਵਧਾਈ ਦਿੰਦੇ ਹੋਏ ਕਿਹਾ ਕਿ ਕਾਲਜ ਵਿੱਚ ਜਰਨਲਿਜ਼ਮ  ਵਿਭਾਗ ਦੇ ਵਿਦਿਆਰਥੀ ਸਦਾ ਹੀ ਵਦਿਆ ਪ੍ਰਦ੍ਰਸ਼ਨ ਕਰਦੇ ਰਹੇ ਹਨ ਅਤੇ ਪਿ੍ਰੰਟ ਅਤੇ ਇਲੇਕਟ੍ਰੋਨਿਕ ਮੀਡੀਆ ਦੇ ਖੇਤਰ ਵਿੱਚ ਜ਼ਿਆਦਾਤਰ ਕਾਲਜ ਵਿੱਚ ਜਰਨਲਿਜ਼ਮ ਵਿਭਾਗ ਦੇ ਵਿਦਿਆਰਥੀ ਹੀ ਕੰਮ ਕਰ ਰਹੇ ਹਨ।