ਦੋਆਬਾ ਕਾਲਜ ਦੇ ਬੀਏ ਬੀ.ਐੱਡ ਦੇ ਵਿਦਿਆਰਥੀਆਂ ਨੇ ਸੀਟੇਟ ਦੀ ਪ੍ਰੀਖਿਆ ਕੀਤੀ ਪਾਸ
ਜਲੰਧਰ, 7 ਫਰਵਰੀ, 2025: ਪ੍ਰਿੰ. ਡਾ. ਪ੍ਰਦੀਪ ਭੰਡਾਰੀ ਨੇ ਜਾਣਕਾਰੀ ਦਿੰਦਿਆਂ ਹੋਇਆ ਕਿਹਾ ਕਿ ਦੋਆਬਾ ਕਾਲਜ ਦੇ ਐਜੁਕੇਸ਼ਨ ਵਿਭਾਗ ਦੀ ਬੀਏ ਬੀ.ਐੱਡ ਸਮੈਸਟਰ 7 ਦੀ ਪੂਜਾ, ਸਿਮਰਨ ਅਤੇ ਸਮੈਸਟਰ 8 ਦੀ ਗਰਿਮਾ ਨੇ ਹਾਲ ਹੀ ਵਿੱਚ ਸੀਟੇਟ—ਸੈਂਟ੍ਰਲ ਟੀਚਰ ਐਲੀਜਿਬਿਲਟੀ ਟੇਸਟ ਦੀ ਪ੍ਰੀਖਿਆ ਸਫਲਤਾਪੂਰਵਕ ਪਾਸ ਕਰਕੇ ਆਪਣੇ ਵਿਭਾਗ ਅਤੇ ਕਾਲਜ ਦਾ ਨਾਮ ਰੋਸ਼ਨ ਕੀਤਾ । ਧਿਆਨ ਦੇਣ ਯੋਗ ਹੈ ਕਿ ਭਾਰਤ ਦੇ ਨਾਮਵਰ ਸੀਬੀਐਸਸੀ ਸਕੂਲਾਂ ਵਿੱਚ ਪੜ੍ਹਾਉਣ ਦੇ ਲਈ ਇਹ ਸੀਟੇਟ ਦੀ ਪ੍ਰੀਖਿਆ ਦੇਣਾ ਲਾਜ਼ਮੀ ਹੈ।
ਪ੍ਰਿੰ. ਡਾ. ਪ੍ਰਦੀਪ ਭੰਡਾਰੀ, ਡਾ. ਅਵਿਨਾਸ਼ ਚੰਦਰ— ਵਿਭਾਗਮੁੱਖੀ ਅਤੇ ਪ੍ਰਾਧਿਆਪਕਾਂ ਨੇ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ ਕਾਲਜ ਵਿੱਚ ਇਸ ਉਪਲਬੱਧੀ ਦੇ ਲਈ ਸਨਮਾਨਿਤ ਕੀਤਾ ਅਤੇ ਇਨ੍ਹਾਂ ਦੇ ਮਾਤਾ—ਪਿਤਾ ਨੂੰ ਮੁਬਾਰਬਬਾਦ ਦਿੱਤੀ ।