ਫਿਰੋਜ਼ਪੁਰ ਦੇ ਨਵੇਂ ਸਿਵਲ ਸਰਜਨ ਡਾ:ਰਾਜਿੰਦਰ ਅਰੋੜਾ ਨੇ ਅਹੁਦਾ ਸੰਭਾਲਿਆ
ਲੋਕਾਂ ਨੂੰ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਦਿੱਤੀ ਜਾਵੇਗੀ ਤਰਜੀਹ -ਸਿਵਲ ਸਰਜਨ
ਫਿਰੋਜ਼ਪੁਰ: ਫਿਰੋਜ਼ਪੁਰ ਦੇ ਨਵੇ ਸਿਵਲ ਸਰਜਨ ਡਾ: ਰਾਜਿੰਦਰ ਅਰੋੜਾ ਨੇ ਮੰਗਲਵਾਰ ਨੂੰ ਆਪਣਾ ਅਹੁਦਾ ਸੰਭਾਲ ਲਿਆ ਹੈ।ਇਸ ਤੋਂ ਪਹਿਲਾਂ ਉਹ ਈ.ਐਸ.ਆਈ.ਹਸਪਤਾਲ ਅੰਮਿ੍ਰਤਸਰ ਸਾਹਿਬ ਵਿਖੇ ਬਤੌਰ ਮੈਡੀਕਲ ਸੁਪਰਡੈਂਟ ਨਿਯੁਕਤ ਸਨ। ਉਹ ਹੱਡੀਆਂ ਦੇ ਰੋਗਾਂ ਦੇ ਮਾਹਿਰ ਡਾਕਟਰ ਹਨ। ਸਟਾਫ ਨਾਲ ਆਪਣੀ ਪਹਿਲੀ ਇੰਟਰੋਡਕਟਰੀ ਮੀਟਿੰਗ ਵਿੱਚ ਉਨ੍ਹਾਂ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਆਪਣਾ ਕੰਮ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਕਰਨ ਲਈ ਕਿਹਾ।
ਅਹੁਦਾ ਸੰਭਾਲਣ ਉਪਰੰਤ ਸਿਵਲ ਸਰਜਨ ਨੇ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੋ ਵੀ ਲੋਕ ਇਸ ਦਫਤਰ ਵਿੱਚ ਆਪਣੇ ਕੰਮ ਕਾਜ ਲਈ ਆਉਂਦੇ ਹਨ ਉਨ੍ਹਾਂ ਦੇ ਕੰਮ ਪਹਿਲ ਦੇ ਆਧਾਰ ਤੇ ਬਿਨਾਂ ਕਿਸੇ ਰੁਕਾਵਟ ਦੇ ਕੀਤੇ ਜਾਣ। ਲੋਕਾਂ ਨੂੰ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਤਰਜੀਹ ਦਿੱਤੀ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਜ਼ਿਲਾ ਨਿਵਾਸੀਆਂ ਨੂੰ ਕਰੋਨਾ ਨਾਲ ਨਜਿੱਠਣ ਲਈ ਪ੍ਰਸ਼ਾਸ਼ਨ ਤੇ ਸਿਹਤ ਵਿਭਾਗ ਦਾ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ।ਉਹਨਾਂ ਕਿਹਾ ਕਿ ਕੋਵਿਡ ਵੈਕਸੀਨੇਸ਼ਨ ਕਰੋਨਾ ਤੋਂ ਬਚਾਅ ਦਾ ਪੱਕਾ ਅਤੇ ਕਾਰਗਰ ਉਪਾਅ ਹੈ।ਉਨ੍ਹਾਂ ਲੋਕਾਂ ਨੂੰ ਕਰੋਨਾ ਵਿਰੁੱਧ ਆਪਣਾ ਟੀਕਾਕਰਨ ਕਰਵਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਵਿਭਾਗ ਵੱਲੋਂ ਇਹ ਟੀਕਾਕਰਨ ਮੁਫਤ ਉਪਲੱਬਧ ਕਰਵਾਇਆ ਜਾ ਰਿਹਾ ਹੈ ਅਤੇ ਕਰੋਨਾ ਜਾਂਚ ਸਬੰਧੀ ਟੈਸਟ ਸਰਕਾਰੀ ਸਿਹਤ ਸੰਸਥਾਵਾਂ ਵੱਲੋਂ ਮੁਫਤ ਕੀਤੇ ਜਾਂਦੇ ਹਨ। ਸਮੂਹ ਉੱਚ ਸਿਹਤ ਅਧਿਕਾਰੀ ਅਤੇ ਦਫਤਰ ਦੇ ਕਰਮਚਾਰੀਆਂ ਵੱਲੋਂ ਉਹਨਾਂ ਦੀ ਤੈਨਾਤੀ ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।
ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ:ਰਾਜਿੰਦਰ ਮਨਚੰਦਾ,ਜ਼ਿਲਾ ਟੀਕਾਕਰਨ ਅਫਸਰ ਡਾ:ਮੀਨਾਕਸ਼ੀ ਅਬਰੋਲ, ਜ਼ਿਲਾ ਸਿਹਤ ਅਫਸਰ ਡਾ: ਸੱਤਪਾਲ ਭਗਤ,ਜ਼ਿਲਾ ਪਰਿਵਾਰ ਭਲਾਈ ਅਫਸਰ ਡਾ: ਸੁਸ਼ਮਾਂ ਠੱਕਰ,ਜ਼ਿਲਾ ਐਪੀਡੀਮਾਲੋਜਿਸਟ ਡਾ:ਯੁਵਰਾਜ ਨਾਰੰਗ ,ਡਾ:ਹਰਵਿੰਦਰ ਕੌਰ,ਡਾ: ਦੀਪਤੀ ਅਰੋੜਾ,ਜ਼ਿਲਾ ਮਾਸ ਮੀਡੀਆ ਅਫਸਰ ਰੰਜੀਵ ਸ਼ਰਮਾਂ, ਸੁਪਰਡੈਂਟ ਰਵੀ ਕਾਂਤਾ,ਸਟੈਨੋ ਵਿਕਾਸ ਕਾਲੜਾ ਅਤੇ ਸਮੂਹ ਦਫਤਰੀ ਸਟਾਫ ਹਾਜ਼ਰ ਸੀ।