ਭਾਰਤੀ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਦਾ ਸੋਧਿਆ ਸ਼ਡਿਊਲ ਜਾਰੀ-ਜ਼ਿਲ੍ਹਾ ਚੋਣ ਅਫ਼ਸਰ
22 ਜਨਵਰੀ 2024 ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ- ਡਾ. ਪੱਲਵੀ
ਮਾਲੇਰਕੋਟਲਾ, 28 ਦਸੰਬਰ :
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਪੱਲਵੀ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਲਈ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਦਾ ਸੋਧਿਆ ਹੋਇਆ ਸ਼ਡਿਊਲ ਜਾਰੀ ਕੀਤਾ ਗਿਆ ਹੈ। ਆਗਾਮੀ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਭਾਰਤ ਚੋਣ ਕਮਿਸ਼ਨ ਵੱਲੋਂ ਸ਼ਿਡਿਉਲ ਵਿਚ ਸ਼ੋਧ ਕਰਦੇ ਹੋਏ ਵੋਟਰ ਸੂਚੀਆਂ ਬਾਰੇ ਪ੍ਰਾਪਤ ਹੋਏ ਦਾਅਵਿਆਂ/ ਇਦਰਾਜਾਂ ਦਾ ਨਿਪਟਾਰਾ 12 ਜਨਵਰੀ 2024 ਤੱਕ ਅਤੇ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 22 ਜਨਵਰੀ 2024 ਨੂੰ ਕੀਤੀ ਜਾਵੇਗੀ।