ਨਗਰ ਕੌਂਸਲ ਦਫ਼ਤਰ ਫਿਰੋਜ਼ਪੁਰ ਵਿਖੇ ਲਗਾਇਆ ਸ਼ਕਾਇਤ ਨਿਵਾਰਨ ਕੈਂਪ
ਕੈਂਪ ਦੌਰਾਨ ਏ.ਡੀ.ਸੀ. ਨੇ ਲੋਕਾਂ ਦੀਆਂ ਸੁਣੀਆਂ ਸਮੱਸਿਆ ਅਤੇ ਮੌਕੇ ਤੇ ਅਧਿਕਾਰੀਆਂ ਨੂੰ ਦਿੱਤੇ ਲੋੜੀਂਦੇ ਨਿਰਦੇਸ਼
ਫਿਰੋਜ਼ਪਰ, 29 ਨਵੰਬਰ, 2022: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਅੱਜ ਵਧੀਕ ਡਿਪਟੀ ਕਮਿਸ਼ਨਰ (ਜ) ਸਾਗਰ ਸੇਤੀਆ ਆਈ.ਏ.ਐਸ. ਵੱਲੋਂ ਦਫ਼ਤਰ ਨਗਰ ਕੌਸਲ ਫਿਰੋਜ਼ਪੁਰ ਵਿਖੇ ਸ਼ਕਾਇਤ ਨਿਵਾਰਨ ਕੈਂਪ ਲਗਾ ਕੇ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਮੌਕੇ ਤੇ ਹੀ ਉਨ੍ਹਾ ਦੇ ਹੱਲ ਲਈ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ।
ਵਧੀਕ ਡਿਪਟੀ ਕਮਿਸ਼ਨਰ (ਜ) ਸਾਗਰ ਸੇਤੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਦੇ ਹੱਲ ਲਈ ਨਗਰ ਕੌਂਸਲ ਫਿਰੋਜ਼ਪੁਰ ਵਿਖੇ ਬੈਠ ਕੇ ਅੱਜ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਲੋਕਾਂ ਦੀਆਂ ਜ਼ਿਆਦਾਤਰ ਮੁਸ਼ਕਲਾਂ ਮਕਾਨਾਂ ਦੇ ਪੈਸੇ, ਵਿਕਾਸ, ਨਵੀਆਂ ਕਲੋਨੀਆਂ ਦੀ ਐਨ.ਓ.ਸੀ., ਪ੍ਰਾਪਰਟੀ ਟੈਕਸ, ਪੈਨਸ਼ਨ ਆਦਿ ਨਾਲ ਸਬੰਧਤ ਸਨ ਜਿਨ੍ਹਾਂ ਦਾ ਤੈਅ ਸਮੇਂ ਅੰਦਰ ਹੱਲ ਕਰਨ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੌਕੇ ਤੇ ਹੀ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਅੱਜ ਵੱਖ-ਵੱਖ ਮਸਲਿਆਂ ਨਾਲ ਸਬੰਧਤ 25 ਤੋਂ 30 ਸ਼ਕਾਇਤਾਂ ਪ੍ਰਾਪਤ ਹੋਈਆਂ ਹਨ ਜਿਨ੍ਹਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ ਅਤੇ ਕੁਝ ਸੁਝਾਅ ਵੀ ਪ੍ਰਾਪਤ ਹੋਏ ਹਨ ਜਿਨ੍ਹਾਂ ਨੂੰ ਸਰਕਾਰ ਤੱਕ ਪਹੁੰਚਾਇਆ ਜਾਵੇਗਾ।
ਇਸ ਮੌਕੇ ਕਾਰਜ ਸਾਧਕ ਅਫ਼ਸਰ ਫਿਰੋਜ਼ਪੁਰ ਸੰਜੇ ਕੁਮਾਰ ਬਾਂਸਲ, ਮਿਊਂਸੀਪਲ ਇੰਜੀ: ਚਰਨਪਾਲ ਸਿੰਘ, ਐਸ.ਡੀ.ਓ. ਪੰਜਾਬ ਵਾਟਰ ਸਿਪਲਾਈ ਸੀਵੇਜ ਬੋਰਡ ਗੁਲਸ਼ਨ ਗਰੋਵਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।