ਮਾਰਕਫੈੱਡ ਵਿਖੇ ਕੈਂਪ ਦੌਰਾਨ ਵੱਡੀ ਗਿਣਤੀ ਵਿਚ ਲੋਕਾਂ ਨੇ ਲਗਵਾਇਆ ਕੋਵਿਡ ਵੈਕਸੀਨ
ਨਵਾਂਸ਼ਹਿਰ: ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਵਿੰਦਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਡਾ. ਹਰਪਿੰਦਰ ਸਿੰਘ ਅਤੇ ਡਾ. ਇੰਦੂ ਕਟਾਰੀਆ ਦੀ ਅਗਵਾਈ ਵਿਚ ਚੱਲ ਰਹੇ ਕੋਵਿਡ ਟੀਕਾਕਰਨ ਕੈਂਪਾਂ ਤਹਿਤ ਅੱਜ ਮਾਰਕਫੈੱਡ ਦਫ਼ਤਰ ਨਵਾਂਸ਼ਹਿਰ ਵਿਖੇ ਕੋਵਿਡ ਟੀਕਾਕਰਨ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਮਾਰਕਫੈੱਡ ਦੇ ਜ਼ਿਲਾ ਮੈਨੇਜਰ ਸੰਜੀਵ ਚੋਪੜਾ, ਏ. ਓ ਸੰਜੀਵ ਸਿਆਲ, ਐਸ. ਓ ਪ੍ਰੇਮ ਚੋਪੜਾ ਸਮੇਤ ਮਾਰਕਫੈੱਡ ਦੇ ਕਰਮਚਾਰੀਆਂ ਅਤੇ ਹੋਰਨਾਂ ਲੋਕਾਂ ਵੱਲੋਂ ਵੱਡੀ ਗਿਣਤੀ ਵਿਚ ਕੋਵਿਡ ਵੈਕਸੀਨ ਲਗਵਾਇਆ ਗਿਆ। ਇਸੇ ਤਰਾਂ ਜ਼ਿਲਾ ਹਸਪਤਾਲ ਨਵਾਂਸ਼ਹਿਰ ਵਿਖੇ ਵੀ ਨੀਰੂ ਤਿ੍ਰਪਾਠੀ ਅਤੇ ਪਤੀ-ਪਤਨੀ ਰਮਣੀਕ ਸਿੰਘ ਅਤੇ ਹਰਮੀਤ ਬਜਾਜ ਨੇ ਕੋਰੋਨਾ ਵੈਕਸੀਨ ਪ੍ਰਤੀ ਲੋਕਾਂ ਦੇ ਮਨਾਂ ਵਿਚੋਂ ਸ਼ੰਕੇ ਦੂਰ ਕਰਨ ਲਈ ਟੀਕਾ ਲਗਵਾਇਆ ਗਿਆ ਅਤੇ ਹੋਰਨਾਂ ਬਜ਼ੁਰਗਾਂ, ਫਰੰਟ ਲਾਈਨ ਵਰਕਰਾਂ ਅਤੇ 45 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਨੂੰ ਟੀਕਾਕਰਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਵਿੰਦਰ ਸਿੰਘ ਨੇ ਕਿਹਾ ਕਿ ਅੱਜ ਤੋਂ 45 ਸਾਲ ਤੋਂ ਉੱਪਰ ਦੇ ਵਿਅਕਤੀਆਂ ਨੂੰ ਵੀ ਕੋਵਿਡ ਵੈਕਸੀਨ ਲੱਗਣੀ ਸ਼ੁਰੂ ਹੋ ਗਈ ਹੈ। ਉਨਾਂ ਕਿਹਾ ਕਿ ਟੀਕਾ ਲਗਵਾਉਣ ਲਈ ਲੋਕ ਆਪਣੇ ਨਾਲ ਆਧਾਰ ਕਾਰਡ ਜਾਂ ਕੋਈ ਵੀ ਫੋਟੋ ਪਹਿਚਾਣ ਪੱਤਰ ਜ਼ਰੂਰ ਨਾਲ ਲੈ ਕੇ ਆਉਣ। ਇਸ ਦੌਰਾਨ ਬੱਚਿਆਂ ਦੇ ਮਾਹਿਰ ਡਾ. ਹਰਪਿੰਦਰ ਸਿੰਘ, ਡਾ. ਇੰਦੂ ਕਟਾਰੀਆ ਅਤੇ ਬਲਾਕ ਐਕਸਟੈਂਸ਼ਨ ਐਜੂਕੇਟਰ ਤਰਸੇਮ ਲਾਲ ਨੇ ਜ਼ਿਲਾ ਵਾਸੀਆਂ ਨੂੰ ਟੀਕਾਕਰਨ ਲਈ ਅੱਗੇ ਆਉਣ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਇਹ ਵੈਕਸੀਨ ਪੂਰੀ ਤਰਾਂ ਸੁਰੱਖਿਅਤ ਹੈ ਅਤੇ ਇਸ ਕੋਈ ਸਾਈਡ ਇਫੈਕਟ ਨਹੀਂ ਹੈ। ਉਨਾਂ ਕਿਹਾ ਕਿ ਇਸ ਸਬੰਧੀ ਕਿਸੇ ਵੀ ਤਰਾਂ ਦੀਆਂ ਅਫ਼ਵਾਹਾਂ ’ਤੇ ਯਕੀਨ ਨਹੀਂ ਕਰਨਾ ਚਾਹੀਦਾ। ਇਸ ਮੌਕੇ ਬਲਵਿੰਦਰ ਕੌਰ, ਕਮਲਦੀਪ ਸਿੰਘ, ਪਿਆਰੀ, ਸੋਨੀਆ, ਰਿੰਪੀ ਸਹੋਤਾ, ਮਨਪ੍ਰੀਤ ਕੌਰ ਜੋਤੀ, ਬਲਜੀਤ ਕੌਰ, ਮਨਜੀਤ ਕੌਰ, ਜਸਪ੍ਰੀਤ ਕੌਰ , ਰਾਜੇਸ਼ ਕੁਮਾਰ, ਅਨੂਪ ਸਿੰਘ, ਸਵੇਦੀਪ ਸਿੰਘ ਅਤੇ ਪੁਲਿਸ ਕਰਮੀਆਂ ਵੱਲੋਂ ਪੂਰਨ ਸਹਿਯੋਗ ਦਿੱਤਾ ਗਿਆ।
ਕੈਪਸ਼ਨ :