ਵਧੀਕ ਮੁੱਖ ਸਕੱਤਰ (ਮਾਲ), ਪੰਜਾਬ ਵੱਲੋਂ ਰਾਜ ਦੇ ਸਾਰੇ ਸਬ-ਰਜਿਸਟਰਾਰ ਜੁਆਇੰਟ ਸਬ-ਰਜਿਸਟਰਾਰ ਦਫਤਰਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਚਲਾਉਣ ਸੰਬੰਧੀ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਜ਼ ਨੂੰ ਲਿਖਿਆ ਗਿਆ ਪੱਤਰ 

ਅਨੁਰਾਗ ਵਰਮਾ, ਵਧੀਕ ਮੁੱਖ ਸਕੱਤਰ (ਮਾਲ), ਪੰਜਾਬ ਵੱਲੋਂ ਰਾਜ ਦੇ ਸਾਰੇ ਸਬ-ਰਜਿਸਟਰਾਰ ਜੁਆਇੰਟ ਸਬ-ਰਜਿਸਟਰਾਰ ਦਫਤਰਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਚਲਾਉਣ ਸੰਬੰਧੀ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਜ਼ ਨੂੰ ਇੱਕ ਪੱਤਰ ਲਿਖਿਆ ਗਿਆ ਹੈ।  

ਵਧੀਕ ਮੁੱਖ ਸਕੱਤਰ (ਮਾਲ), ਪੰਜਾਬ ਵੱਲੋਂ ਰਾਜ ਦੇ ਸਾਰੇ ਸਬ-ਰਜਿਸਟਰਾਰ ਜੁਆਇੰਟ ਸਬ-ਰਜਿਸਟਰਾਰ ਦਫਤਰਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਚਲਾਉਣ ਸੰਬੰਧੀ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਜ਼ ਨੂੰ ਲਿਖਿਆ ਗਿਆ ਪੱਤਰ 
File Photo.

ਚੰਡੀਗੜ੍ਹ, 24 ਜਨਵਰੀ, 2025: ਅਨੁਰਾਗ ਵਰਮਾ, ਵਧੀਕ ਮੁੱਖ ਸਕੱਤਰ (ਮਾਲ), ਪੰਜਾਬ ਵੱਲੋਂ ਰਾਜ ਦੇ ਸਾਰੇ ਸਬ-ਰਜਿਸਟਰਾਰ ਜੁਆਇੰਟ ਸਬ-ਰਜਿਸਟਰਾਰ ਦਫਤਰਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਚਲਾਉਣ ਸੰਬੰਧੀ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਜ਼ ਨੂੰ ਇੱਕ ਪੱਤਰ ਲਿਖਿਆ ਗਿਆ ਹੈ।  

ਲਿਖੇ ਗਏ ਪੱਤਰ (ਮੀਮੋ ਨੰਬਰ ਪੀ.ਏ/ਏ.ਸੀ.ਐਸ(ਆਰ)/724 ਮਿਤੀ 23.01.2025) ਵਿੱਚ ਲਿਖਿਆ ਗਿਆ ਹੈ ਕਿ ਸਰਕਾਰ ਵੱਲੋਂ ਰਾਜ ਦੇ ਹਰ ਸਬ-ਰਜਿਸਟਰਾਰ/ਜੁਆਇੰਟ ਸਬ-ਰਜਿਸਟਰਾਰ ਦਫਤਰ ਵਿੱਚ ਚਾਰ ਸੀ.ਸੀ.ਟੀ.ਵੀ. ਕੈਮਰੇ ਲਗਵਾਏ ਗਏ ਹਨ। ਇਨ੍ਹਾਂ ਵਿੱਚੋਂ ਦੋ ਸੀ.ਸੀ.ਟੀ.ਵੀ. ਕੈਮਰੇ ਸਬ-ਰਜਿਸਟਰਾਰ/ਜੁਆਇੰਟ ਸਬ-ਰਜਿਸਟਰਾਰ ਦੇ ਦਫਤਰ ਦੇ ਅੰਦਰ (ਜਿੱਥੇ ਵਸੀਕੇ ਤਸਦੀਕ ਕੀਤੇ ਜਾਂਦੇ ਹਨ) ਅਤੇ ਦੋ ਕੈਮਰੇ ਦਫਤਰ ਦੇ ਬਾਹਰ (ਜਿੱਥੇ ਪਬਲਿਕ ਇੰਤਜਾਰ ਕਰਦੀ ਹੈ) ਲਗਾਏ ਗਏ ਹਨ।

ਇਹ ਕੈਮਰੇ ਲਗਾਉਣ ਦਾ ਮੰਤਵ ਇਹ ਹੈ ਕਿ ਡਿਪਟੀ ਕਮਿਸ਼ਨਰ ਚੈਕ ਕਰ ਸਕਣ ਕਿ ਸਬ-ਰਜਿਸਟਰਾਰ/ਜੁਆਇੰਟ ਸਬ-ਰਜਿਸਟਰਾਰ ਆਪਣੇ ਦਫਤਰ ਵਿੱਚ ਉਪਲੱਬਧ ਹੋ ਕੇ ਸਹੀ ਢੰਗ ਨਾਲ ਕੰਮ ਕਰ ਰਹੇ ਹਨ ਅਤੇ ਵੇਖ ਸਕਣ ਕਿ ਪਬਲਿਕ ਨੂੰ ਵਸੀਕੇ ਦਰਜ ਕਰਵਾਉਣ ਵਿੱਚ ਕੋਈ ਔਖਿਆਈ ਤਾਂ ਨਹੀ ਆ ਰਹੀ। ਇਹ ਕੈਮਰੇ ਲਗਾਉਣ ਦਾ ਇੱਕ ਹੋਰ ਮਹੱਤਵਪੂਰਨ ਮੰਤਵ ਵਸੀਕੇ ਤਸਦੀਕ ਕਰਨ ਵਿੱਚ ਪਾਰਦਰਸ਼ਿਤਾ ਲਿਆਉਣਾ ਹੈ। ਪਰੰਤੂ ਪਿਛਲੇ ਹਫਤੇ ਵਧੀਕ ਮੁੱਖ ਸਕੱਤਰ (ਮਾਲ), ਪੰਜਾਬ ਵੱਲੋਂ ਚੈਕ ਕਰਨ ਤੇ ਪਾਇਆ ਗਿਆ ਹੈ ਕਿ ਜਿਨ੍ਹਾਂ 180 ਸਬ-ਰਜਿਸਟਰਾਰ/ਜੁਆਇੰਟ ਸਬ-ਰਜਿਸਟਰਾਰ ਦਫਤਰਾਂ ਵਿੱਚ ਸੀ.ਸੀ.ਟੀ.ਵੀ ਕੈਮਰੇ ਲਗਾਏ ਗਏ ਹਨ, ਉਨ੍ਹਾਂ ਵਿੱਚੋਂ ਕੇਵਲ ਤਿੰਨ ਕੈਮਰੇ ਚੱਲ ਰਹੇ ਸਨ। ਇਹ ਸਥਿਤੀ ਬਿਲਕੁਲ ਤਸੱਲੀਬਖਸ਼ ਨਹੀ ਹੈ।

 

•    ਮਾਲ ਦਫ਼ਤਰਾਂ ਵਿੱਚ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਅਤੇ ਲੋਕਾਂ ਦੀ ਸਹੂਲਤ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਵੱਡਾ ਫੈਸਲਾ
•    ਪੰਜਾਬ ਸਰਕਾਰ ਨੇ ਸਬ ਰਜਿਸਟਰਾਰ/ਜਾਇੰਟ ਸਬ ਰਜਿਸਟਰਾਰ ਦਫ਼ਤਰਾਂ ਵਿਚ ਸੀ.ਸੀ.ਟੀ.ਵੀ. ਕੈਮਰੇ ਲਾਏ।
•    ਪੰਜਾਬ ਭਰ ਵਿੱਚ ਇਹਨਾਂ ਦਫ਼ਤਰਾਂ ਵਿਚ 180 ਕੈਮਰੇ ਲਾਏ।
•    ਡਿਪਟੀ ਕਮਿਸ਼ਨਰਾਂ ਨੂੰ ਹਰੇਕ ਕੈਮਰੇ ਨੂੰ ਕਾਰਜਸ਼ੀਲ ਬਣਾਉਣ ਨੂੰ ਆਖਿਆ। 
•    ਵਧੀਕ ਮੁੱਖ ਸਕੱਤਰ ਮਾਲ ਅਨੁਰਾਗ ਵਰਮਾ ਨੇ ਕੈਮਰਿਆਂ ਦੀ ਚਾਲੂ ਸਥਿਤੀ ਬਾਰੇ 31 ਜਨਵਰੀ ਤੱਕ ਰਿਪੋਰਟ ਦੇਣ ਲਈ ਆਖਿਆ।
•    ਹੈੱਡਕੁਆਰਟਰ ਉਤੇ ਸੀਨੀਅਰ ਅਧਿਕਾਰੀ ਵੀ ਸੀ.ਸੀ.ਟੀ.ਵੀ. ਕੈਮਰਿਆਂ ਦੀ ਖੁਦ ਕਰਨਗੇ ਨਿਗਰਾਨੀ
•    ਡਿਪਟੀ ਕਮਿਸ਼ਨਰਾਂ ਨੂੰ ਸੀ.ਸੀ.ਟੀ.ਵੀ. ਕੈਮਰੇ ਦੀ ਲਾਈਵ ਫ਼ੁਟੇਜ ਰਾਹੀਂ ਅਚਨਚੇਤ ਚੈਕਿੰਗ ਕਰਨ ਦੇ ਹੁਕਮ.
•    ਡਿਪਟੀ ਕਮਿਸ਼ਨਰ ਜਦੋਂ ਚਾਹੁਣ, ਕੈਮਰਿਆਂ ਰਾਹੀਂ ਮਾਲ ਦਫ਼ਤਰਾਂ ਦੀ ਕਰ ਸਕਣਗੇ ਚੈਕਿੰਗ

 

 

ਡਿਪਟੀ ਕਮਿਸ਼ਨਰਜ਼ ਨੂੰ ਆਖਿਆ ਗਿਆ ਹੈ ਕਿ ਇਸ ਵਿਸ਼ੇ ਤੇ ਫੌਰੀ ਤੌਰ ਤੇ ਕਾਰਵਾਈ ਕਰਦੇ ਹੋਏ ਮਿਤੀ 31.01.2025 ਤੱਕ ਆਪਣੇ ਜਿਲ੍ਹੇ ਦੇ ਹਰ ਸਬ-ਰਜਿਸਟਰਾਰ/ਜੁਆਇੰਟ ਸਬ- ਰਜਿਸਟਰਾਰ ਦਫਤਰ ਵਿੱਚ ਲੱਗੇ ਸੀ.ਸੀ.ਟੀ.ਵੀ. ਕੈਮਰੇ ਚਾਲੂ ਹਾਲਤ ਵਿੱਚ ਕੀਤੇ ਜਾਣ। ਜੇ ਲੋੜ ਹੋਵੇ ਤਾਂ M/s Prutech Solutions India Pvt. Ltd. ਜਿਸ ਵੱਲੋਂ ਕੈਮਰੇ ਲਗਾਏ ਗਏ ਹਨ, ਉਨ੍ਹਾਂ ਦੇ ਹੇਠ ਲਿਖੇ ਕੋਨਟੈਕਟ ਪਰਸਨ ਨਾਲ ਫੌਰੀ ਤੌਰ ਤੇ ਤਾਲਮੇਲ ਕੀਤਾ ਜਾਵੇ।  

ਪੱਤਰ ਵਿੱਚ ਇਹ ਵੀ ਲਿਖਿਆ ਗਿਆ ਹੈ ਕਿ ਇਹ ਸੀ.ਸੀ.ਟੀ.ਵੀ. ਕੈਮਰੇ ਆਈ.ਪੀ. ਐਡਰੈਸ ਤੇ ਅਧਾਰਿਤ ਹਨ। ਇਸ ਲਈ ਡਿਪਟੀ ਕਮਿਸ਼ਨਰਜ਼ ਨੂੰ ਆਖਿਆ ਜਾਂਦਾ ਹੈ ਕਿ ਆਪਣੇ ਕੰਪਿਊਟਰ/ਮੋਬਾਈਲ ਤੇ ਆਪਣੇ ਜਿਲ੍ਹੇ ਦੇ ਹਰ ਸਬ- ਰਜਿਸਟਰਾਰ/ਜੁਆਇੰਟ ਸਬ-ਰਜਿਸਟਰਾਰ ਦਫਤਰ ਦੇ ਸੀ.ਸੀ.ਟੀ.ਵੀ. ਕੈਮਰਿਆਂ ਦਾ ਲਿੰਕ ਲੋਡ ਕਰ ਲਿਆ ਜਾਵੇ, ਤਾਂ ਜੋ ਆਪ ਕਿਸੇ ਵੀ ਸਮੇਂ ਆਪਣੇ ਜਿਲ੍ਹੇ ਦੇ ਕਿਸੇ ਵੀ ਸਬ- ਰਜਿਸਟਰਾਰ/ਜੁਆਇੰਟ ਸਬ-ਰਜਿਸਟਰਾਰ ਦਫਤਰ ਦੇ ਵਿੱਚ ਸਬ-ਰਜਿਸਟਰਾਰ/ਜੁਆਇੰਟ ਸਬ-ਰਜਿਸਟਰਾਰ ਦੀ ਹਾਜਰੀ ਅਤੇ ਪਬਲਿਕ ਦੀ ਭੀੜ ਦੀ ਸਥਿਤੀ ਚੈਕ ਕਰ ਸਕੋ। ਇਸ ਸਬੰਧੀ ਆਪ ਦੇ ਜਿਲ੍ਹੇ ਦੇ ਡੀ.ਐਸ.ਐਮ. ਨੂੰ ਤਕਨੀਕੀ ਸੂਚਨਾਂ ਵੱਖਰੇ ਤੌਰ ਤੇ ਦੇ ਦਿੱਤੀ ਗਈ ਹੈ।

ਡਿਪਟੀ ਕਮਿਸ਼ਨਰਜ਼ ਨੂੰ ਆਦੇਸ਼ ਦਿੱਤਾ ਗਿਆ ਹੈ ਕਿ ਰੋਜਾਨਾਂ ਆਪਣੇ ਜਿਲ੍ਹੇ ਦੇ ਕੁੱਝ ਸਬ- ਰਜਿਸਟਰਾਰ ਜੁਆਇੰਟ ਸਬ-ਰਜਿਸਟਰਾਰ ਦਫਤਰਾਂ ਦੀ ਸੀ.ਸੀ.ਟੀ.ਵੀ. ਦੀ ਲਾਈਵ ਫੁਟੇਜ ਰਾਹੀ ਅਚਨਚੇਤ ਚੈਕਿੰਗ ਕੀਤੀ ਜਾਵੇ।

ਇਨ੍ਹਾਂ ਸੀ.ਸੀ.ਟੀ.ਵੀ. ਕੈਮਰਿਆਂ ਦੀ ਵਧੀਕ ਮੁੱਖ ਸਕੱਤਰ (ਮਾਲ), ਪੰਜਾਬ ਅਤੇ ਸਬੰਧਤ ਅਧਿਕਾਰੀਆਂ ਵੱਲੋਂ ਵੀ ਚੈਕਿੰਗ ਮੁੱਖ ਦਫਤਰ ਤੇ ਕੀਤੀ ਜਾਵੇਗੀ।