ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ ਚੋਣਕਾਰ/ਸਹਾਇਕ ਰਜਿਸਟਰੇਸ਼ਨ ਅਫਸਰ, ਏ.ਈ.ਆਰ.ਓਜ਼,ਸਵੀਪ ਨੋਡਲ ਅਫ਼ਸਰਾਂ ਨਾਲ ਮੀਟਿੰਗ

ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ ਚੋਣਕਾਰ/ਸਹਾਇਕ ਰਜਿਸਟਰੇਸ਼ਨ ਅਫਸਰ, ਏ.ਈ.ਆਰ.ਓਜ਼,ਸਵੀਪ ਨੋਡਲ ਅਫ਼ਸਰਾਂ ਨਾਲ ਮੀਟਿੰਗ

ਮਾਲੇਰਕੋਟਲਾ, 4 ਦਸੰਬਰ, 2023: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਡਾ ਪੱਲਵੀ ਵਲੋਂ ਸਰਸਰੀ ਸੁਧਾਈ ਸਬੰਧੀ ਚੋਣਕਾਰ/ਸਹਾਇਕ ਰਜਿਸਟਰੇਸ਼ਨ ਅਫਸਰ, ਏ.ਈ.ਆਰ.ਓਜ਼,ਸਵੀਪ ਨੋਡਲ ਅਫ਼ਸਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਕਮ ਵਧੀਕ ਜ਼ਿਲ੍ਹਾ ਚੋਣ ਅਫਸਰ ਸੁਰਿੰਦਰ ਸਿੰਘ,ਐਸ.ਡੀ.ਐਮ. ਮਾਲੇਰਕੋਟਲਾ ਹਰਬੰਸ ਸਿੰਘ ,ਚੋਣ ਤਹਿਸੀਲਦਾਰ ਪਰਮਜੀਤ ਕੌਰ  ਤੋਂ ਇਲਾਵਾ ਹੋਰ ਅਧਿਕਾਰੀ ਮੌਜੂਦ ਸਨ ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਡਾ ਪੱਲਵੀ ਨੇ ਦੱਸਿਆ ਕਿ ਯੋਗਤਾ ਵੋਟਰ ਸੂਚੀ ਦੀ ਸਰਸਰੀ ਸੁਧਾਈ ਦਾ ਕੰਮ 9 ਦਸੰਬਰ 2023 ਤੱਕ ਚੱਲੇਗਾ। ਉਨ੍ਹਾਂ ਬੂਥ ਲੈਵਲ ਅਫਸਰਾਂ ਨਾਲ ਵਿਚਾਰ ਚਰਚਾ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਜਾਂ ਸ਼ਿਕਾਇਤ ਹੈ ਤਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਉਣ ਤਾਂ ਜੋ ਉਸ ਦਾ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਲੋਕਾਂ ਵੱਲੋਂ ਵੋਟਾਂ ਸਬੰਧੀ ਜੋ ਵੀ ਫਾਰਮ ਭਰੇ ਜਾਣ ਸੁਧਾਈ ਦੇ ਦੌਰਾਨ ਫਾਰਮਾਂ ਦਾ ਨਿਪਟਾਰਾ ਸਮੇਂ ਸਿਰ ਕੀਤਾ ਜਾਵੇ ਤੇ ਰਿਪੋਰਟਾਂ ਵੀ ਸਮੇਂ ਸਿਰ ਭੇਜੀਆਂ ਜਾਣ।

ਉਨ੍ਹਾਂ ਕਿਹਾ ਕਿ ਸਮੂਹ ਈ.ਆਰ.ਓਜ਼ ਨੂੰ 18-19 ਸਾਲ ਦੇ ਨੌਜਵਾਨਾਂ ਦੀ ਵੱਧ ਤੋ ਵੱਧ ਰਜਿਸਟ੍ਰੇਸ਼ਨ ਕਰਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੌਜਵਾਨਾਂ ਦੀ ਉਮਰ 1 ਜਨਵਰੀ 2024 ਨੂੰ 18 ਸਾਲ ਦੀ ਹੋ ਜਾਵੇਗੀ ਉਨ੍ਹਾਂ ਤੋਂ ਦਾਅਵੇ ਅਤੇ ਇਤਰਾਜ ਪ੍ਰਾਪਤ ਕੀਤੇ ਜਾਣ। ਉਨ੍ਹਾਂ ਜ਼ਿਲ੍ਹੇ ਦੇ ਨੌਜਵਾਨ ਵੋਟਰਾਂ, ਖਾਸ ਕਰਕੇ ਜੋ 1 ਜਨਵਰੀ 2024 ਨੂੰ 18 ਸਾਲ ਦੇ ਹੋ ਜਾਣਗੇ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਵੋਟ ਜ਼ਰੂਰ ਬਣਵਾਉਣ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਦੀ ਵੋਟ ਨਹੀਂ ਬਣੀ ਹੈ ਤਾਂ ਉਹ ਫ਼ਾਰਮ ਨੰ 6 ਭਰ ਕੇ ਨਵੀਂ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ ਅਤੇ ਜੇਕਰ ਕਿਸੇ ਨੇ ਵੋਟ ਕਟਵਾਉਣੀ ਹੈ ਤਾਂ ਫ਼ਾਰਮ ਨੰ. 7, ਵੇਰਵਿਆਂ ਵਿੱਚ ਸੋਧ ਲਈ/ਦਿਵਿਆਂਗ ਵਜੋਂ ਮਾਰਕਿੰਗ ਲਈ/ਰਿਹਾਇਸ਼ ਬਦਲਣ ਲਈ ਜਾਂ ਬਦਲੀ ਵੋਟਰ ਕਾਰਡ ਲਈ ਫ਼ਾਰਮ ਨੰ. 8 ਅਤੇ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ ਫਾਰਮ ਨੰ:6ਬੀ ਭਰ ਸਕਦੇ ਹਨ।

ਇਸ ਮੌਕੇ ਉਨ੍ਹਾਂ ਕਿਹਾ ਕਿ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਫੋਟੋ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਕੰਮ 09 ਦਸੰਬਰ ਤੱਕ ਚੱਲ ਰਿਹਾ ਹੈ ਜਿਸ ਤਹਿਤ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਨੌਜਵਾਨਾਂ ਦੀਆਂ ਵੋਟਾਂ ਬਣਾਉਣ ਸਬੰਧੀ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਉਨ੍ਹਾਂ ਵਿੱਚ ਤੇਜੀ ਲਿਆਂਦੀ ਜਾਵੇ ।