ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਵਿਧਾਨ ਸਭਾ ਹਲਕਾ ਖਰੜ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ
ਪਿੰਡ ਮਜਾਤ, ਝੰਜੇੜੀ, ਚੰਡਿਆਲਾ ਸੂਦਾਂ ਅਤੇ ਪਤਾਰਾ ਦੇ ਵਿਕਾਸ ਲਈ 3-3 ਲੱਖ ਰੁਪਏ ਦੇਣ ਦਾ ਐਲਾਨ
ਖਰੜ, 4 ਫਰਵਰੀ, 2023 : ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਲੋਕ ਸਭਾ ਹਲਕੇ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀ ਤਰਜੀਹ ਹੈ ਅਤੇ ਇਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਹ ਅੱਜ ਵਿਧਾਨ ਸਭਾ ਹਲਕਾ ਖਰੜ ਦੇ ਵੱਖ-ਵੱਖ ਪਿੰਡਾਂ ਮਜਾਤ, ਝੰਜੇੜੀ, ਚੰਡਿਆਲਾ ਸੂਦ ਅਤੇ ਪਤਾਰਾ ਦਾ ਦੌਰਾ ਕਰਨ ਮੌਕੇ ਆਯੋਜਿਤ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰ ਰਹੇ ਸਨ।
ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਹਲਕਾ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀ ਤਰਜੀਹ ਹੈ ਅਤੇ ਇਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦਾ ਮੰਨਣਾ ਹੈ ਕਿ ਦੇਸ਼ ਦੇ ਵਿਕਾਸ ਲਈ ਪਿੰਡਾਂ ਦੀ ਤਰੱਕੀ ਵੀ ਜ਼ਰੂਰੀ ਹੈ। ਇਸ ਤਹਿਤ ਉਨ੍ਹਾਂ ਵੱਲੋਂ ਬੁਨਿਆਦੀ ਸਹੂਲਤਾਂ ਦੇ ਵਿਕਾਸ ਲਈ ਲਗਾਤਾਰ ਫੰਡ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਮਹਿੰਗਾਈ ਨੂੰ ਲੈ ਕੇ ਕੇਂਦਰ ਸਰਕਾਰ 'ਤੇ ਵੀ ਨਿਸ਼ਾਨਾ ਸਾਧਿਆ। ਇਸ ਦੌਰਾਨ ਉਨ੍ਹਾਂ ਪਿੰਡਾਂ ਦੇ ਵਿਕਾਸ ਲਈ 3-3 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਹਲਕਾ ਇੰਚਾਰਜ ਵਿਜੇ ਸ਼ਰਮਾ ਟਿੰਕੂ, ਮਨਜੋਤ ਸਿੰਘ ਜਨਰਲ ਸਕੱਤਰ ਪੰਜਾਬ ਯੂਥ ਕਾਂਗਰਸ, ਹਰਵਿੰਦਰ ਸਿੰਘ ਸਰਪੰਚ ਮਜਾਤ, ਮੰਗਤ ਖਾਨ ਝਾਂਝੇੜੀ, ਸੁਰਮੁੱਖ ਸਿੰਘ ਸਰਪੰਚ, ਸਰਬਜੀਤ ਸਿੰਘ ਟੋਡਰ ਮਾਜਰਾ, ਰੀਟਾ ਰਾਣੀ ਸਰਪੰਚ, ਅਮਨ ਕੁਮਾਰ ਸ਼ਰਮਾ, ਹਰਪ੍ਰੀਤ ਕੌਰ ਸਰਪੰਚ, ਰਮੇਸ਼ ਸਿੰਘ ਸਰਪੰਚ, ਅਜੀਤ ਸਿੰਘ ਸਾਬਕਾ ਸਰਪੰਚ, ਅਮਨਪ੍ਰੀਤ ਸਿੰਘ, ਜਗਤਾਰ ਸਿੰਘ, ਗੁਰਪ੍ਰਤਾਪ ਸਿੰਘ ਸਰਪੰਚ, ਕੁਲਦੀਪ ਸਿੰਘ ਆਦਿ ਹਾਜ਼ਰ ਸਨ |