ਵਿਧਾਇਕ ਮਾਲੇਰਕੋਟਲਾ ਨੇ ਸਥਾਨਕ ਮੰਡੀ ਦਾ ਕੀਤਾ ਦੌਰਾਂ ਅਤੇ ਖ਼ਰੀਦ ਪ੍ਰਬੰਧਾ ਦਾ ਲਿਆ ਜਾਇਜਾ
ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਅੱਜ ਅਨਾਜ ਮੰਡੀ ਮਾਲੇਰਕੋਟਲਾ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾ ਦਾ ਲਿਆ ਜਾਇਜਾ ਅਤੇ ਮੰਡੀ ਵਿੱਚ ਆਏ ਝੋਨੇ ਦੀ ਬੋਲੀ ਕਰਵਾਈ । ਉਹਨਾਂ ਨੇ ਜਿ਼ਲ੍ਹਾ ਪ੍ਰਸ਼ਾਸ਼ਨ ਵੱਲੋਂ ਕੀਤੇ ਗਏ ਖਰੀਦ ਪ੍ਰਬੰਧਾਂ ਤੇ ਸੰਤੁਸ਼ਟੀ ਵੀ ਜ਼ਾਹਰ ਕੀਤੀ।
ਮਾਲੇਰਕੋਟਲਾ, 6 ਅਕਤੂਬਰ, 2023: ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਅੱਜ ਅਨਾਜ ਮੰਡੀ ਮਾਲੇਰਕੋਟਲਾ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾ ਦਾ ਲਿਆ ਜਾਇਜਾ ਅਤੇ ਮੰਡੀ ਵਿੱਚ ਆਏ ਝੋਨੇ ਦੀ ਬੋਲੀ ਕਰਵਾਈ । ਉਹਨਾਂ ਨੇ ਜਿ਼ਲ੍ਹਾ ਪ੍ਰਸ਼ਾਸ਼ਨ ਵੱਲੋਂ ਕੀਤੇ ਗਏ ਖਰੀਦ ਪ੍ਰਬੰਧਾਂ ਤੇ ਸੰਤੁਸ਼ਟੀ ਵੀ ਜ਼ਾਹਰ ਕੀਤੀ।
ਉਨ੍ਹਾਂ ਦੱਸਿਆ ਕਿ ਖਰੀਫ਼ ਸੀਜ਼ਨ 2023-24 ਦੌਰਾਨ ਝੋਨੇ ਦੀ ਕੁਲ 4,30,636 ਮੀਟਰਕ ਟਨ ਆਮਦ ਹੋਣ ਦੀ ਸੰਭਾਵਨਾ ਹੈ।ਕਿਸਾਨਾਂ ਦੀ ਸਹੂਲਤ ਲਈ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਲਈ 04 ਮਾਰਕਿਟ ਕਮੇਟੀ ( ਮਾਲੇਰਕੋਟਲਾ,ਅਹਿਮਦਗੜ੍ਹ,ਅਮਰਗੜ੍ਹ ਅਤੇ ਸੰਦੌੜ) ਅਧੀਨ ਕੁੱਲ 41 ਮੰਡੀਆਂ ਅਤੇ 05 ਆਰਜੀ ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ । ਸਰਕਾਰ ਵਲੋਂ ਖਰੀਦ ਏਜੰਸੀਆਂ ਲਈ ਖਰੀਦ ਟੀਚੇ ਨਿਰਧਾਰਿਤ ਕੀਤੇ ਗਏ ਹਨ, ਜਿਸ ਤਹਿਤ ਪਨਗ੍ਰੇਨ 34 ਫੀਸਦੀ , ਪਨਸਪ 22 ਫੀਸਦੀ, ਮਾਰਕਫੈੱਡ 26 ਫੀਸਦੀ, ਵੇਅਰ ਹਾਊਸ 13 ਫੀਸਦੀ, ਐਫ. ਸੀ. ਆਈ.05 ਫੀਸਦੀ ਖਰੀਦ ਕਰਨਗੀਆਂ। ਉਹਨਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 176 ਚੌਲ ਮਿੱਲਾਂ ਹਨ, ਜਿਸ ਵਿਚੋਂ ਲਗਭਗ ਸਾਰੀਆਂ ਮਿੱਲਾਂ ਅਲਾਟ ਕੀਤੀਆਂ ਜਾ ਚੁੱਕੀਆਂ ਹਨ। ਸਰਕਾਰ ਵਲੋਂ ਝੋਨੇ ਵਿੱਚ ਨਮੀ ਦੀ ਵੱਧ ਤੋਂ ਵੱਧ ਮਾਤਰਾ 17 ਫੀਸਦੀ ਨਿਰਧਾਰਿਤ ਕੀਤੀ ਗਈ ਹੈ ।
ਵਿਧਾਇਕ ਮਾਲੇਰਕੋਟਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਜਿਨਸ ਦਾ ਇੱਕ ਇੱਕ ਦਾਣਾ ਘੱਟੋ-ਘੱਟ ਸਮਰਥਨ ਮੁੱਲ 2203 ਰੁਪਏ ਤੇ ਖ਼ਰੀਦਣ ਲਈ ਵਚਨਬੱਧ ਹੈ । ਇਸ ਸਬੰਧੀ