ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਅਨੰਦਪੁਰ ਸਾਹਿਬ ਨਗਰ ਕੌਂਸਲ ਨੂੰ 15 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਸੌਂਪਿਆ
ਸ੍ਰੀ ਅਨੰਦਪੁਰ ਸਾਹਿਬ, 28 ਅਕਤੂਬਰ, 2023: ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਅੱਜ ਆਪਣੇ ਸੰਸਦੀ ਕੋਟੇ ਵਿੱਚੋਂ 15 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਸ੍ਰੀ ਅਨੰਦਪੁਰ ਸਾਹਿਬ ਨਗਰ ਕੌਂਸਲ ਨੂੰ ਸੌਂਪਿਆ। ਸੰਸਦ ਮੈਂਬਰ ਵੱਲੋਂ ਇਹ ਗ੍ਰਾਂਟ ਕੌਂਸਲ ਨੂੰ ਸਫਾਈ ਮਸ਼ੀਨਾਂ ਦੀ ਖਰੀਦ ਲਈ ਦਿੱਤੀ ਗਈ ਹੈ, ਤਾਂ ਜੋ ਇਲਾਕਾ ਨਿਵਾਸੀਆਂ ਦੀਆਂ ਸਹੂਲਤਾਂ ਵਿੱਚ ਵਾਧਾ ਕੀਤਾ ਜਾ ਸਕੇ।
ਇਸ ਮੌਕੇ ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਇਕ ਪਵਿੱਤਰ ਧਾਰਮਿਕ ਸਥਾਨ ਵੀ ਹੈ, ਜਿੱਥੇ ਦੇਸ਼-ਵਿਦੇਸ਼ ਤੋਂ ਕਰੋੜਾਂ ਸ਼ਰਧਾਲੂ ਮੱਥਾ ਟੇਕਣ ਲਈ ਆਉਂਦੇ ਹਨ। ਉਨ੍ਹਾਂ ਖ਼ੁਲਾਸਾ ਕੀਤਾ ਕਿ ਹਾਲ ਹੀ ਵਿੱਚ ਨਗਰ ਕੌਂਸਲ ਦੇ ਦੌਰੇ ਦੌਰਾਨ ਉਨ੍ਹਾਂ ਨੂੰ ਸਫ਼ਾਈ ਮਸ਼ੀਨਾਂ ਦੀ ਲੋੜ ਬਾਰੇ ਜਾਣੂ ਕਰਵਾਇਆ ਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਆਪਣੇ ਸੰਸਦੀ ਕੋਟੇ ਵਿੱਚੋਂ 15 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਹੈ, ਤਾਂ ਜੋ ਨਗਰ ਕੌਂਸਲ ਸਥਾਨਕ ਲੋਕਾਂ ਨੂੰ ਪਹਿਲਾਂ ਨਾਲੋਂ ਬਿਹਤਰ ਸਹੂਲਤਾਂ ਪ੍ਰਦਾਨ ਕਰ ਸਕੇ।
ਜਿੱਥੇ ਹੋਰਨਾਂ ਤੋਂ ਇਲਾਵਾ, ਸੀਨੀਅਰ ਕਾਂਗਰਸੀ ਆਗੂ ਗੁਰਵੀਰ ਸਿੰਘ ਗੱਜਪੁਰ, ਡਾ ਅੱਛਰ ਸ਼ਰਮਾ, ਸਾਬਕਾ ਬਲਾਕ ਕਾਂਗਰਸ ਪ੍ਰਧਾਨ ਭੁਪਿੰਦਰ ਸਿੰਘ ਰਾਣਾ, ਐਮ.ਸੀ ਪਰਮਵੀਰ ਰਾਣਾ, ਡਾ. ਆਤਮਾ ਸਿੰਘ ਰਾਣਾ, ਕੁਲਦੀਪ ਬੰਗਾ, ਨਿਰੰਜਨ ਸਿੰਘ ਨੰਬਰਦਾਰ, ਅਮਰੀਕ ਸਿੰਘ, ਹਰਮੇਸ਼ ਸਿੰਘ ਸਰਪੰਚ ਬੁਰਜ, ਪਰਵੀਨ ਕੋਟਲਾ, ਯੋਗ ਰਾਜ ਕੋਟਲਾ, ਰਾਜੀਵ ਪਿਰਥੀਪੁਰ, ਵਰਿੰਦਰ ਸਿੰਘ ਵੀਨੂੰ ਆਦਿ ਹਾਜ਼ਰ ਸਨ।