ਮਾਲੇਰਕੋਟਲਾ 'ਚ ਨਵੇਂ ਚੁਣੇ ਪੰਚਾਂ ਦਾ ਸਹੁੰ ਚੁੱਕ ਸਮਾਗਮ 19 ਨਵੰਬਰ ਨੂੰ

ਮਾਲੇਰਕੋਟਲਾ 'ਚ ਨਵੇਂ ਚੁਣੇ ਪੰਚਾਂ ਦਾ ਸਹੁੰ ਚੁੱਕ ਸਮਾਗਮ 19 ਨਵੰਬਰ ਨੂੰ

ਮਾਲੇਰਕੋਟਲਾ 15 ਨਵੰਬਰ , 2024: ਨਵੇਂ ਚੁਣੇ ਗਏ ਪੰਚਾਂ ਨੂੰ ਜ਼ਿਲਾ ਪੱਧਰੀ ਸਹੁੰ ਚੁੱਕ ਸਮਾਗਮ 19 ਨਵੰਬਰ ਦਿਨ ਮੰਗਲਵਾਰ ਨੂੰ ਦੀ ਟਰਨਿੰਗ ਪੁਆਇੰਟ ਮਾਲੇਰਕੋਟਲਾ- ਲੁਧਿਆਣਾ ਰੋਡ ਵਿਖੇ ਕਰਵਾਇਆ ਜਾਵੇਗਾ । ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਜ਼ਿਲ੍ਹਾ ਪੱਧਰ ਤੇ ਸਹੁੰ ਚੁਕ ਸਮਾਗਮ ਦੇ ਅਗੇਤੇ ਪ੍ਰਬੰਧਾ ਦਾ ਜਾਇਜਾ ਲੈਣ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆ ਕੀਤਾ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ,ਐਸ.ਡੀ.ਐਮ.ਮਾਲੇਰਕੋਟਲਾ ਹਰਬੰਸ ਸਿੰਘ,ਡੀ.ਐਸ.ਪੀ.ਦਵਿੰਦਰ ਸਿੰਘ ਸੰਧੂ,ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ, ਡੀ.ਡੀ.ਪੀ.ਓ ਰਿੰਪੀ ਗਰਗ ,ਜ਼ਿਲ੍ਹਾ ਮਾਲ ਅਫ਼ਸਰ ਮਨਦੀਪ ਕੌਰ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਨੁਮਾਇੰਦੇ ਮੌਜੂਦ ਸਨ ।

ਉਨ੍ਹਾਂ ਕਿਹਾ ਕਿ ਇਸ ਵੱਕਾਰੀ ਸਮਾਗਮ ਲਈ ਪੁਖਤਾ ਪ੍ਰਬੰਧ ਕੀਤੇ ਜਾਣ ।ਅਧਿਕਾਰੀਆਂ ਨੇ ਹਦਾਇਤ ਕਰਦਿਆਂ ਕਿਹਾ ਕਿ ਇਸ ਜ਼ਿਲਾ ਪੱਧਰੀ ਸਹੁੰ ਚੁੱਕ ਸਮਾਗਮ ਨੂੰ ਸਫਲ ਬਣਾਉਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ । ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਸਾਰੇ ਚੱਲ ਰਹੇ ਪ੍ਰਬੰਧਾਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ । ਉਨ੍ਹਾਂ ਕਾਰਜ ਸਾਧਕ ਅਫ਼ਸਰ ਨੂੰ ਹਦਾਇਤ ਕੀਤੀ ਕਿ ਸਮਾਗਮ ਵਾਲੇ ਸਥਾਨ ਤੇ ਸਾਫ ਸਫਾਈ ਦਾ ਵਿਸ਼ੇਸ ਧਿਆਨ ਰੱਖਿਆ ਜਾਵੇ ।

ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੀਣ ਵਾਲੇ ਪਾਣੀ, ਪਖਾਨਿਆਂ ਦੀ ਸਾਫ ਸਫਾਈ, ਆਰਜੀ ਪਖਾਨੇ, ਨਿਰਵਿਘਨ ਬਿਜਲੀ ਦੀ ਸਪਲਾਈ,ਮੈਡੀਕਲ ਸੁਵਿਧਾ ਆਦਿ ਦੇ ਪੁਖਤਾ ਪ੍ਰਬੰਧ ਕੀਤੇ ਜਾਣ। ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਗਮ ਵਾਲੇ ਸਥਾਨ ਦੀ ਸੁਰੱਖਿਆ, ਨਿਰਵਿਘਨ ਟਰੈਫਿਕ ਵਿਵਸਥਾ ਆਦਿ ਦਾ ਪ੍ਰਬੰਧ ਕੀਤਾ ਜਾਵੇ ।

ਵਿਸ਼ਵ ਪ੍ਰੈੱਸ ਦਿਵਸ ਦੇ ਮੌਕੇ 'ਤੇ, ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਆਪਣੇ ਖੇਤਰ, ਰਾਜ ਅਤੇ ਦੇਸ਼ ਦੇ ਸਮੁੱਚੇ ਮੀਡੀਆ ਭਾਈਚਾਰੇ ਨੂੰ ਦਿਲੋਂ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਮੀਡੀਆ ਸਾਡੇ ਸਮਾਜ ਨੂੰ ਸਹੀ ਦਿਸਾ ਪ੍ਰਦਾਨਕਰਨ ਅਤੇ ਢਾਲਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੋਏ ਜਨਤਾ ਅਤੇ ਸੱਚ ਵਿਚਕਾਰ ਇੱਕ ਪੁਲ ਦਾ ਕੰਮ ਕਰਦਾ ਹੈ। ਉਨ੍ਹਾਂ ਕਿਹਾ ਕਿ  ਲੋਕਤੰਤਰ, ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਬਰਕਰਾਰ ਰੱਖਣ ਲਈ ਇਸ ਦੇ ਸਮਰਪਣ ਸਲਾਘਾ ਯੋਗ ਹੈ। ਅੱਜ, ਅਸੀਂ ਪੱਤਰਕਾਰਾਂ ਅਤੇ ਮੀਡੀਆ ਪੇਸ਼ੇਵਰਾਂ ਦੁਆਰਾ ਕੀਤੇ ਗਏ ਅਣਥੱਕ ਯਤਨਾਂ ਅਤੇ ਕੁਰਬਾਨੀਆਂ ਦਾ ਸਨਮਾਨ ਕਰਦੇ ਹਾਂ ਕਿ ਉਹ ਸੱਚ,ਪ੍ਰਤੱਖ ਜਾਣਕਾਰੀ ਦੁਨੀਆ ਦੇ ਹਰ ਕੋਨੇ ਤੱਕ ਪੁਹੰਚਾਉਣ ਲਈ ਦ੍ਰਿੜ ਹਨ ।

ਆਓ ਆਪਾਂ ਮੀਡੀਆ ਦਾ ਸਨਮਾਨ ਅਤੇ ਸਮਰਥਨ ਕਰੀਏ ਕਿਉਂਕਿ ਉਹ ਸਮਾਜ ਨੂੰ ਗਿਆਨ ਅਤੇ ਜਾਗਰੂਕਤਾ, ਤਰੱਕੀ ਅਤੇ ਏਕਤਾ ਦੀ ਸੇਧ ਦਿੰਦਾ ਹੈ।