ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵਲੋਂ ਡਾ. ਨਰਿੰਦਰ ਕੌਰ ਜੌਹਲ ਦੇ ਸਦੀਵੀ ਵਿਛੋੜੇ ’ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ
ਲੁਧਿਆਣਾ:
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰਾਂ ਤੇੇ ਸਮੂਹ ਮੈਂਬਰਾਂ ਵੱਲੋ ਡਾ.
ਨਰਿੰਦਰ ਕੌਰ ਜੌਹਲ ਦੇ ਸਦੀਵੀ ਵਿਛੋੜੇ ’ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ
ਕੀਤਾ ਗਿਆ।
ਪੰਜਾਬੀ ਸਾਹਿਤ ਅਕਾਡਮੀ ਦੇ ਪ੍ਰਧਾਨ ਪ੍ਰੋ. ਰਵਿੰਦਰ ਸਿੰਘ ਭੱਠਲ ਅਤੇੇ ਜਨਰਲ ਸਕੱਤਰ
ਡਾ. ਸੁੁਰਜੀਤ ਸਿੰਘ ਨੇ ਡਾ. ਨਰਿੰਦਰ ਕੌਰ ਦੇ ਸਦੀਵੀ ਵਿਛੋੜੇ ’ਤੇ ਦੁੱਖ ਦਾ
ਪ੍ਰਗਟਾਵਾ ਕਰਦਿਆਂ ਕਿਹਾ ਕਿ ਡਾ. ਨਰਿੰਦਰ ਕੌਰ ਜੌਹਲ ਪੰਜਾਬੀ ਸਾਹਿਤ ਅਕਾਡਮੀ,
ਲੁਧਿਆਣਾ ਦੇ ਸਾਬਕਾ ਪ੍ਰਧਾਨ ਡਾ. ਸ. ਸ. ਜੌਹਲ ਜੀ ਦੀ ਨੂੰਹ ਅਤੇ ਅਕਾਡਮੀ ਦੇ ਸਾਬਕਾ
ਸਕੱਤਰ ਅਤੇ ਪ੍ਰਬੰਧਕੀ ਬੋਰਡ ਦੇ ਮੈਂਬਰ ਸ. ਜਨਮੇਜਾ ਸਿੰਘ ਜੌਹਲ ਦੀ ਜੀਵਨ ਸਾਥਣ ਸਨ।
ਉਨ੍ਹਾਂ ਕਿਹਾ ਡਾ. ਸ. ਸ. ਜੌਹਲ ਜੀ ਦੇ ਪਰਿਵਾਰ ਦਾ ਦੁੱਖ ਸਾਡਾ ਸਭ ਦਾ ਸਾਂਝਾ ਹੈ।
ਉਨ੍ਹਾਂ ਦਸਿਆ ਡਾ. ਨਰਿੰਦਰ ਕੌਰ ਜੌਹਲ ਅਜੇ ਕੁਝ ਸਮਾਂ ਪਹਿਲਾਂ ਹੀ ਰਾਮਗੜ੍ਹੀਆ ਸਕੂਲ
ਲੁਧਿਆਣਾ ਤੋਂ ਸੇਵਾ ਮੁਕਤ ਹੋਏ ਸਨ। ਡਾ. ਨਰਿੰਦਰ ਕੌਰ ਜੌਹਲ ਦੇ ਸਦੀਵੀ ਵਿਛੋੜੇ ਨਾਲ
ਪੰਜਾਬੀ ਸਾਹਿਤ ਜਗਤ ਅਤੇ ਪਰਿਵਾਰ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਇਸ ਦੁੱਖ
ਦੇੇ ਸਮੇਂ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ
ਕਰਦੀ ਹੈ।
ਅਫ਼ਸੋਸ ਦਾ ਪ੍ਰਗਟਾਵਾ ਕਰਨ ਵਾਲਿਆਂ ਵਿਚ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਸਾਬਕਾ
ਪ੍ਰਧਾਨ ਡਾ. ਸੁਰਜੀਤ ਪਾਤਰ, ਪ੍ਰੋ. ਗੁਰਭਜਨ ਸਿੰਘ ਗਿੱਲ, ਡਾ. ਸੁਖਦੇਵ ਸਿੰਘ ਸਿਰਸਾ,
ਡਾ. ਸ. ਪ. ਸਿੰਘ, ਸੁਰਿੰਦਰ ਕੈਲੇ, ਸਹਿਜਪ੍ਰੀਤ ਸਿੰਘ ਮਾਂਗਟ, ਡਾ. ਗੁਲਜ਼ਾਰ ਸਿੰਘ
ਪੰਧੇਰ, ਖੁਸ਼ਵੰਤ ਸਿੰਘ ਬਰਗਾੜੀ, ਭੁਪਿੰਦਰ ਸਿੰਘ ਸੰਧੂ, ਡਾ. ਗੁਰਇਕਬਾਲ ਸਿੰਘ,
ਮਨਜਿੰਦਰ ਸਿੰਘ ਧਨੋਆ, ਡਾ. ਜਗਵਿੰਦਰ ਜੋਧਾ, ਤ੍ਰੈਲੋਚਨ ਲੋਚੀ, ਸ੍ਰੀ ਰਾਮ ਅਰਸ਼,
ਭਗਵੰਤ ਰਸੂਲਪੁਰੀ, ਕਮਲਜੀਤ ਨੀਲੋਂ, ਜਸਵੀਰ ਝੱਜ, ਡਾ. ਸੁਦਰਸ਼ਨ ਗਾਸੋ, ਸੁਦਰਸ਼ਨ ਗਰਗ,
ਤਰਸੇਮ, ਅਮਰਜੀਤ ਕੌਰ ਹਿਰਦੇ, ਸੁਰਿੰਦਰ ਨੀਰ, ਡਾ. ਵਨੀਤਾ, ਗੁਲਜ਼ਾਰ ਸਿੰਘ ਸ਼ੌਂਕੀ,
ਪ੍ਰੇਮ ਸਾਹਿਲ, ਮੇਜਰ ਸਿੰਘ ਗਿੱਲ ਅਤੇ ਅਕਾਡਮੀ ਦੇ ਹੋਰ ਮੈਂਬਰ ਸ਼ਾਮਲ ਹਨ।