ਕਰਫ਼ਿਊ ਦੌਰਾਨ ਸਵੇਰੇ 6.00 ਵਜੇ ਤੋਂ ਸ਼ਾਮ 7.00 ਵਜੇ ਤੱਕ ਕਣਕ ਦੀ ਕਟਾਈ ਕਰਨ ਦੀ ਛੋਟ ਹੋਵੇਗੀ - ਜ਼ਿਲ੍ਹਾ ਮੈਜਿਸਟਰੇਟ

ਕਿਸਾਨ ਜਾਂ ਖੇਤ ਮਜ਼ਦੂਰ ਸਵੇਰੇ 6.00 ਤੋਂ 9.00 ਵਜੇ ਦੇ ਵਿਚਕਾਰ ਖੇਤ ਜਾ ਸਕਣਗੇ ਅਤੇ ਸ਼ਾਮ 5.00 ਤੋਂ 8.00 ਵਜੇ ਦੇ ਵਿਚਕਾਰ ਵਾਪਸ ਆ ਸਕਣਗੇ

ਕਰਫ਼ਿਊ ਦੌਰਾਨ ਸਵੇਰੇ 6.00 ਵਜੇ ਤੋਂ ਸ਼ਾਮ 7.00 ਵਜੇ ਤੱਕ ਕਣਕ ਦੀ ਕਟਾਈ ਕਰਨ ਦੀ ਛੋਟ ਹੋਵੇਗੀ - ਜ਼ਿਲ੍ਹਾ ਮੈਜਿਸਟਰੇਟ
ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਸ੍ਰ: ਕੁਲਵੰਤ ਸਿੰਘ

ਫ਼ਿਰੋਜ਼ਪੁਰ: ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਸ੍ਰ: ਕੁਲਵੰਤ ਸਿੰਘ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਜ਼ਿਲ੍ਹੇ ਵਿਚ ਕਰਫ਼ਿਊ ਲਗਾਇਆ ਗਿਆ ਹੈ।  ਪਰ ਕਣਕ ਦੀ ਫ਼ਸਲ ਦਾ ਸੀਜ਼ਨ ਹੋਣ ਕਰਕੇ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਕਣਕ ਦੀ ਕਟਾਈ ਅਤੇ ਉਸ ਦੀ ਸਾਂਭ ਸੰਭਾਲ ਲਈ ਕਰਫ਼ਿਊ ਦੌਰਾਨ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ ਕੁੱਝ ਛੋਟ ਦਿੱਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਕਰਫ਼ਿਊ ਦੌਰਾਨ ਕਿਸਾਨ ਕੰਬਾਈਨ/ਹਾਰਵੈਸਟਰ ਜਾਂ ਕਿਸੇ ਹੋਰ ਤਰੀਕੇ ਨਾਲ ਸਵੇਰੇ 6.00 ਵਜੇ ਤੋਂ ਸ਼ਾਮ 7.00 ਵਜੇ ਤੱਕ  ਕਣਕ ਦੀ ਕਟਾਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕਿਸਾਨ ਜਾਂ ਖੇਤ ਮਜ਼ਦੂਰ ਇਸ ਕੰਮ ਲਈ ਸਵੇਰੇ 6.00 ਵਜੇ ਤੋਂ ਲੈ ਕੇ 9.00 ਵਜੇ ਦੇ ਵਿਚਕਾਰ ਖੇਤਾਂ ਵਿਚ ਜਾ ਸਕਦੇ ਹਨ ਅਤੇ ਸ਼ਾਮ ਨੂੰ 5.00 ਵਜੇ ਤੋਂ ਰਾਤ 8.00 ਵਜੇ ਦੇ ਵਿਚਕਾਰ ਵਾਪਸ ਆ ਸਕਦੇ ਹਨ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਕੰਬਾਈਨ/ਹਾਰਵੈਸਟਰ ਦੀ ਰਿਪੇਰਿੰਗ ਦੀਆਂ ਦੁਕਾਨਾਂ ਨੂੰ ਸਵੇਰੇ 7.00 ਵਜੇ ਤੋਂ ਸ਼ਾਮ 5.00 ਵਜੇ ਤੱਕ ਖੋਲ੍ਹਣ ਦੀ ਛੋਟ ਦਿੱਤੀ ਗਈ ਹੈ।  ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਕਣਕ ਦੀ ਕਟਾਈ ਲਈ ਕਿਸਾਨਾਂ ਅਤੇ ਰਿਪੇਰਿੰਗ ਪਾਰਟਸ ਦੀਆਂ ਦੁਕਾਨਾਂ ਦੇ ਮਾਲਕਾਂ ਨੂੰ ਮੁੱਖ ਖੇਤੀਬਾੜੀ ਅਫਸਰ ਵੱਲੋਂ ਕਰਫ਼ਿਊ ਪਾਸ ਜਾਰੀ ਕੀਤੇ ਜਾਣਗੇ। /(10 ਅਪ੍ਰੈਲ)