ਉਪ ਮੰਡਲ ਮੈਜਿਸਟ੍ਰੇਟ ਅਮਰਗੜ੍ਹ ਨੇ ਪਿੰਡ ਭੁਰਥਲਾ ਮੰਡੇਰ ਸੇਵਾ ਕੇਂਦਰ ਦੀ ਕੀਤੀ ਅਚਨਚੇਤ ਚੈਕਿੰਗ
ਅਮਰਗੜ੍ਹ/ਮਾਲੇਰਕੋਟਲਾ 23 ਅਕਤੂਬਰ, 2023: ਉਪ ਮੰਡਲ ਮੈਜਿਸਟ੍ਰੇਟ ਅਮਰਗੜ੍ਹ ਸ਼੍ਰੀਮਤੀ ਸੁਰਿੰਦਰ ਕੌਰ ਨੇ ਬਲਾਕ ਅਮਰਗੜ੍ਹ ਦੇ ਅਧੀਨ ਪੈਂਦੇ ਸੇਵਾ ਕੇਂਦਰ ਪਿੰਡ ਭੁਰਥਲਾ ਮੰਡੇਰ ਦਾ ਅਚਨਚੇਤ ਚੈਕਿੰਗ ਕੀਤੀ ਅਤੇ ਇਸ ਦੇ ਨਾਲ ਉਨ੍ਹਾਂ ਚੱਲ ਰਹੀਆਂ ਸੇਵਾਵਾਂ ਦਾ ਵੀ ਜਾਇਜਾ ਲਿਆ।
ਇਸ ਮੌਕੇ ਉਨ੍ਹਾਂ ਸੇਵਾ ਕੇਂਦਰ ਵਿੱਚ ਪਹੁੰਚੇ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਮਿਲ ਰਹੀਆਂ ਸੇਵਾਵਾਂ ਅਤੇ ਮੁਸਕਲਾਂ ਬਾਰੇ ਪੁੱਛਿਆ ਜਿਸ ਉਤੇ ਪੁੱਜੇ ਲੋਕਾਂ ਨੇ ਸੰਤੁਸ਼ਟੀ ਪ੍ਰਗਟ ਕੀਤੀ । ਇਸ ਮੌਕੇ ਉਨ੍ਹਾਂ ਤਾਇਨਾਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਕੀ ਉਹ ਆਪਣੀ ਬਣਦੀ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਵਾਉਣ। ਉਨ੍ਹਾਂ ਕਿਹਾ ਕਿ ਪੈਂਡਿੰਗ ਪਏ ਕੰਮਾਂ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ, ਤਾਂ ਜੋ ਲੋਕਾਂ ਨੂੰ ਸਰਕਾਰੀ ਕੰਮ ਕਾਜ ਵਿਚ ਖਜਲ-ਖ਼ੁਆਰੀ ਤੋਂ ਬਚਾਇਆ ਜਾ ਸਕੇ।
ਉਨ੍ਹਾਂ ਸਬੰਧਿਤ ਅਧਿਕਾਰੀ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਸੇਵਾ ਲੈਣ ਪਹੁੰਚੇ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਉਨ੍ਹਾਂ ਦੇ ਕੰਮ ਨੂੰ ਜਲਦ ਤੋਂ ਜਲਦ ਕਰਨ ਲਈ ਪੁਰਜ਼ੋਰ ਕੋਸ਼ਿਸ਼ ਕੀਤੇ ਜਾਵੇ ਨਾਲ ਹੀ ਉਨ੍ਹਾਂ ਕਿਹਾ ਕਿ ਸੀਨੀਅਰ ਸਿਟੀਜਨ ਦੇ ਅਰਜ਼ੀ ਦੀ ਸੁਣਵਾਈ ਪਹਿਲ ਦੇ ਆਧਾਰ ਉਤੇ ਕੀਤੀ ਜਾਵੇ।