ਮਾਲੇਰਕੋਟਲਾ ਬਲਾਕ ਦੇ ਪਿੰਡ ਮੰਡੀਆ ਦੇ ਕਿਸਾਨਾਂ ਦੀ ਪਰਾਲੀ ਦਾ ਗੱਠਾਂ ਬਣਾਕੇ ਯੋਗ ਪ੍ਰਬੰਧਨ ਕਰਨ ਤੇ ਐਸ.ਡੀ.ਐਮ. ਨੇ ਕੀਤੀ ਸਲਾਘਾ
ਮਾਲੇਰਕੋਟਲਾ, 29 ਅਕਤੂਬਰ, 2023: ਡਿਪਟੀ ਕਮਿਸ਼ਨਰ ਮਾਲੇਰਕੋਟਲਾ ਡਾ ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਸ.ਡੀ.ਐਮ.ਹਰਬੰਸ ਸਿੰਘ ਵੱਲੋਂ ਅਹਿਮਦਗੜ੍ਹ ਸਬ ਡਵੀਜਨ ਦੇ ਪਿੰਡ ਮੰਡੀਆਂ ਵਿਖੇ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਗੱਠਾਂ ਬਣਾਕੇ ਯੋਗ ਪ੍ਰਬੰਧਨ ਕਰਨ ਵਾਲੇ ਕਿਸਾਨ ਦੇ ਖੇਤ 'ਚ ਜਾ ਕੇ ਉਸ ਨਾਲ ਗੱਲਬਾਤ ਕਰਦਿਆ ਕਿਸਾਨਾਂ ਨੂੰ ਵਾਤਾਵਰਣ ਨੂੰ ਗੰਧਲਾ ਹੋਣ ਤੋਂ ਬਚਾਉਂਣ ਲਈ ਪਾਏ ਜਾ ਰਹੇ ਯੋਗਦਾਨ ਦੀ ਸਲਾਘਾ ਕੀਤੀ ਅਤੇ ਕਿਹਾ ਕਿ ਗੁਰਬਾਣੀ ਵਿਚ ਵਾਤਾਵਰਨ ਦੀ ਸੰਭਾਲ ਨੂੰ ਬਹੁਤ ਮਹੱਤਵ ਦਿੱਤਾ ਹੈ। ਹਵਾ ਨੂੰ ਗੁਰੂ, ਪਾਣੀ ਨੂੰ ਪਿਤਾ ਅਤੇ ਧਰਤੀ ਨੂੰ ਮਾਤਾ ਦਾ ਦਰਜਾ ਦਿੱਤਾ ਗਿਆ ਹੈ। ਪੰਜਾਬ ਦਾ ਇਤਿਹਾਸ ਅਤੇ ਵਿਰਸਾ ਗਵਾਹ ਹੈ ਕਿ ਵਾਤਾਵਰਨ ਦੀ ਸਾਂਭ-ਸੰਭਾਲ ਨੂੰ ਪੰਜਾਬ ਦੇ ਲੋਕਾਂ ਵੱਲੋਂ ਆਪਣੀ ਜ਼ਿੰਦਗੀ ਦਾ ਆਧਾਰ ਮੰਨਿਆ ਜਾਂਦਾ ਰਿਹਾ ਹੈ। ਵਾਤਾਵਰਨ ਦੀ ਸੰਭਾਲ ਤੋਂ ਮੁਨਕਰ ਹੋ ਕੇ ਪੰਜਾਬ ਕਈ ਤਰ੍ਹਾਂ ਦੇ ਪ੍ਰਦੂਸ਼ਣਾਂ ਨਾਲ ਜੂਝ ਰਿਹਾ ਹੈ। ਇਸ ਲਈ ਸਾਨੂੰ ਸਮੇਂ ਦੀ ਲੋੜ ਅਨੁਸਾਰ ਲੋਕ ਲਹਿਰ ਪੈਦਾ ਕਰਕੇ ਵਾਤਾਵਰਣ ਨੂੰ ਗੰਧਲਾ ਹੋਣ ਤੋਂ ਬਚਾਉਂਣ ਲਈ ਹਰ ਸੰਭਵ ਯਤਨ ਕਰਨੇ ਚਾਹੀਦੇ ਹਨ । ਉਨ੍ਹਾਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਇੰਨ ਸੀਟੂ ਅਤੇ ਐਕਸ ਸੀਟੂ ਤਕਨੀਕਾਂ ਅਪਣਾਉਣ ਲਈ ਵੀ ਕਿਹਾ। ਉਨ੍ਹਾਂ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹੇ ਨੂੰ ਪ੍ਰਦੂਸਣ ਮੁਕਤ ਕਰਵਾਉਣ ਲਈ ਅੱਗੇ ਆਉਂਣ ਅਤੇ ਆਉਂਣ ਵਾਲੇ ਭਵਿੱਖ ਲਈ ਸੀਮਤ ਕੁਦਰਤੀ ਸਾਧਨਾਂ ਦੀ ਸੰਯਮ ਨਾਲ ਵਰਤੋ ਕਰਨ ।
ਉਨ੍ਹਾਂ ਕਿਸਾਨਾਂ ਨੂੰ ਪ੍ਰੇਰਿਤ ਕਰਦਿਆ ਕਿਹਾ ਕਿ ਜਿਨ੍ਹਾਂ ਖੇਤਾਂ ਵਿਚ ਕੰਬਾਈਨਾਂ ਚੱਲ ਰਹੀਆਂ ਹਨ, ਉਹਨਾਂ ਕਿਸਾਨਾਂ ਨੂੰ ਗੱਠਾਂ ਬਣਾਉਣ ਜਾਂ ਪਰਾਲੀ ਨੂੰ ਖੇਤਾਂ ਵਿਚ ਮਿਲਾਉਣ ਵਾਲੇ ਕਿਸਾਨਾਂ ਤੋਂ ਸੇਧ ਲੈਂਦੇ ਹੋਏ ਅਜਿਹੇ ਉਪਰਾਲੇ ਆਪਣੇ ਖੇਤਾਂ ਵਿਚ ਕਰਨੇ ਚਾਹੀਦੇ ਹਨ। ਕਿਸਾਨਾਂ ਨੂੰ ਕਣਕ ਦੇ ਬੀਜ ਉੱਪਰ ਮਿਲਣ ਵਾਲੀ ਸਬਸਿਡੀ ਸਬੰਧੀ ਜਾਣਕਾਰੀ ਵੀ ਦਿੱਤੀ ਅਤੇ ਕਣਕ ਦੀ ਬਿਜਾਈ ਬਾਰੇ ਵੀ ਦੱਸਿਆ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਉਹ ਆਪਣੇ ਨੇੜਲੇ ਖੇਤੀਬਾੜੀ ਦਫ਼ਤਰ ਜਾਂ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਜਾਂ ਦਫ਼ਤਰ ਸਹਿਕਾਰੀ ਸਭਾਵਾਂ ਵਿਖੇ ਸੰਪਰਕ ਕਰਕੇ ਪਰਾਲੀ ਦੇ ਪ੍ਰਬੰਧਨ ਲਈ ਮਸ਼ੀਨਰੀ ਬਾਰੇ ਜਾਣਕਾਰੀ ਹਾਸਲ ਕਰ ਸਕਦੇ ਹਨ ।
ਉਨ੍ਹਾਂ ਇਸ ਮੌਕੇ ਕਿਸ਼ਾਨਾਂ ਨੂੰ ਕਿਹਾ ਕਿ ਸਾਲ ਪਰਾਲੀ ਦੀ ਸੰਭਾਲ ਕਰਨ ਲਈ 2023-24 ਦੌਰਾਨ ਕਰਾਪ ਰੈਜੀਡਿਊ ਮੈਨਜਮੈਂਟ ਸਕੀਮ(ਸੀ.ਆਰ.ਐਮ) ਅਧੀਨ ਕਿਸਾਨਾਂ/ਪੰਚਾਇਤਾਂ/ਸਹਿਕਾਰੀ ਸਭਾਵਾਂ/ਐਫ ਪੀ ਉਜ਼ ਲਈ ਖੇਤੀ ਮਸ਼ੀਨਰੀ ਤੇ ਸਬਸਿਡੀ ਤੇ ਦਿੱਤੀਆਂ ਹਨ ਉਨ੍ਹਾਂ ਦੀ ਭੌਤਿਕ ਪੜਤਾਲ (ਫਿਜੀਕਲ ਵੈਰੀਫਿਕੇਸ਼ਨ) 01 ਨਵੰਬਰ 2023 ਦਿਨ ਬੁਧਵਾਰ ਨੂੰ ਬਲਾਕ ਖੇਤੀਬਾੜੀ ਦਫਤਰਾਂ ਵਿਖੇ ਹੋਵੇਗੀ। ਉਨ੍ਹਾਂ ਕਿਸਾਨਾਂ ਨੂੰ ਆਪਣੀ ਮਸ਼ੀਨਰੀ ਦਫ਼ਤਰ ਵਿਖੇ ਲਿਜਾ ਕੇ ਭੌਤਿਕ ਪੜਤਾਲ ਕਰਵਾਉਣ ਤੇ ਜੋਰ ਦਿੱਤਾ ਤੇ ਕਿਹਾ ਕਿਸਾਨ ਭੋਤਿਕ ਪੜਤਾਲ ਨੂੰ ਯਕੀਨੀ ਬਣਾਉਣ ਤਾਂ ਜੋ ਪੜਤਾਲ ਤੋਂ ਬਾਅਦ ਸਬਸਿਡੀ ਦਾ ਲਾਭ ਮਿਲ ਸਕੇ ।