ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਪ੍ਰੋਗਰਾਮ ਤਹਿਤ ਐਸ.ਬੀ.ਐਸ. ਨਰਸਿੰਗ ਕਾਲਜ ਕੈਂਪਸ ਵਿੱਚ ਵਿਸ਼ੇਸ਼ ਸੈਮੀਨਾਰ ਕਰਵਾਇਆ
ਐਸ.ਡੀ.ਐਮ. ਨੇ ਨੌਜਵਾਨ ਵੋਟਰਾਂ ਨੂੰ ਕੀਤਾ ਜਾਗਰੂਕ
ਫਿਰੋਜ਼ਪੁਰ, 29 ਨਵੰਬਰ, 2022: ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਦੇ ਨਿਰਦੇਸ਼ਾਂ ਤਹਿਤ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਪ੍ਰੋਗਰਾਮ ਤਹਿਤ ਸ਼ਹੀਦ ਭਗਤ ਸਿੰਘ ਨਰਸਿੰਗ ਕਾਲਜ ਦੇ ਕੈਂਪਸ ਵਿੱਚ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਨਵੀਆਂ ਵੋਟਾਂ ਬਣਾਉਣ ਲਈ ਰਜਿਸਟਰ ਕਰਨ, ਵੋਟ ਕਟਵਾਉਣ ਅਤੇ ਆਨਲਾਈਨ ਵੋਟਰ ਕਾਰਡ ਬਣਾਉਣ ਦੇ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਐਸ.ਡੀ.ਐਮ ਫਿਰੋਜ਼ਪੁਰ-ਕਮ-ਰਿਟਰਨਿੰਗ ਅਫਸਰ 076 ਫਿਰੋਜ਼ਪੁਰ ਸਿਟੀ ਰਣਜੀਤ ਸਿੰਘ ਭੁੱਲਰ (ਪੀ.ਸੀ.ਐਸ.) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਇਸ ਮੌਕੇ ਐਸ.ਡੀ.ਐਮ. ਸ. ਭੁੱਲਰ ਨੇ ਸਾਰੇ ਨੌਜਵਾਨ ਵੋਟਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਆਪਣੀ ਵੋਟ ਜ਼ਰੂਰ ਬਣਵਾਉਣ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਸਾਡੀ ਵੋਟ ਸਾਡਾ ਜਮਹੂਰੀ ਅਧਿਕਾਰ ਹੋਣ ਦੇ ਨਾਲ ਹੀ ਸਾਡਾ ਫਰਜ਼ ਵੀ ਹੈ। ਇਸ ਲਈ ਸਾਨੂੰ ਆਪਣੀ ਵੋਟ ਜ਼ਰੂਰ ਪਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਦੀ ਵੋਟ ਨਹੀਂ ਬਣੀ ਹੈ ਤਾਂ ਉਹ ਫ਼ਾਰਮ ਨੰ 6 ਭਰ ਕੇ ਨਵੀਂ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ ਅਤੇ ਜੇਕਰ ਕਿਸੇ ਨੇ ਵੋਟ ਕਟਵਾਉਣੀ ਹੈ ਤਾਂ ਫ਼ਾਰਮ ਨੰ. 7, ਵੇਰਵਿਆਂ ਵਿੱਚ ਸੋਧ ਲਈ/ਦਿਵਿਆਂਗ ਵਜੋਂ ਮਾਰਕਿੰਗ ਲਈ/ਰਿਹਾਇਸ਼ ਬਦਲਣ ਲਈ ਜਾਂ ਬਦਲੀ ਵੋਟਰ ਕਾਰਡ ਲਈ ਫ਼ਾਰਮ ਨੰ. 8 ਅਤੇ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ ਫਾਰਮ ਨੰ:6ਬੀ ਭਰ ਸਕਦੇ ਹਨ।
ਇਸ ਅਵਸਰ ‘ਤੇ ਜ਼ਿਲ੍ਹਾ ਸਵੀਪ ਕੋਆਰਡੀਨੇਟਰ ਲਖਵਿੰਦਰ ਸਿੰਘ, ਚੇਅਰਮੈਨ (ਹਾਰਮਨੀ ਐਂਡ ਐਸ.ਬੀ.ਐਸ. ਨਰਸਿੰਗ ਕਾਲਜ ਦੇ ਚੇਅਰਮੈਨ ਸ੍ਰੀ ਧਰਮ ਪਾਲ ਬਾਂਸਲ, ਕਾਲਜ ਦਾ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।