ਅੱਗ ਲਾਉਣ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ, ਚਲਾਨ ਤੇ ਪੁਲਿਸ ਕੇਸ ਵੀ ਦਰਜ ਹੋਣਗੇ-ਡਿਪਟੀ ਕਮਿਸ਼ਨਰ

ਅੱਗ ਲਾਉਣ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ, ਚਲਾਨ ਤੇ ਪੁਲਿਸ ਕੇਸ ਵੀ ਦਰਜ ਹੋਣਗੇ-ਡਿਪਟੀ ਕਮਿਸ਼ਨਰ

ਅਹਿਮਦਗੜ੍ਹ/ਮਾਲੇਰਕੋਟਲਾ, 6 ਨਵੰਬਰ :

                ਖੇਤਾਂ ਵਿੱਚ ਪਰਾਲੀ ਨੂੰ ਅੱਗ ਲਾਉਣ ਨੂੰ ਸਖ਼ਤੀ ਨਾਲ ਨਜਿੱਠਿਆ ਜਾਵੇਗਾ, ਕਿਉਂਕਿ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਅਤਿ-ਆਧੁਨਿਕ ਮਸ਼ੀਨਰੀ ਦੇ ਪੂਰੇ ਪੁਖ਼ਤਾ ਇੰਤਜਾਮ ਹਨ, ਇਸ ਦੇ ਬਾਵਜੂਦ ਵੀ ਜੇਕਰ ਕਿਸੇ ਕਿਸਾਨ ਨੇ ਖੇਤਾਂ ਵਿੱਚ ਅੱਗ ਲਗਾਈ ਤਾਂ ਉਸ ਵਿਰੁੱਧ ਪੁਲਿਸ ਕੇਸ ਦਰਜ ਹੋਣਗੇ ਤੇ ਚਲਾਨ ਕੀਤੇ ਜਾਣਗੇ। ਇਹ ਪ੍ਰਗਟਾਵਾ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਡਾ ਪੱਲਵੀ ਅਹਿਮਦਗੜ੍ਹ ਸਬ ਡਵੀਜਨ ਦੇ ਪਿੰਡ ਬੈਗੋਵਾਲ,ਛੋਟੀ ਬਹੋੜਹਾਈ, ਵੱਡੀ ਬਹੋੜਹਾਈ,ਕੰਗਣਵਾਲ,ਜਿੱਤਵਾਲ,ਝਨੇਰ,ਖੁਰਦ ਅਤੇ ਦੁਲਵ ਆਦਿ ਵਿਖੇ ਕਿਸਾਨਾਂ ਨੂੰ ਪ੍ਰੇਰਿਤ ਕਰਦਿਆ ਕੀਤਾ ।

               ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਪੀ.ਆਰ.ਐਸ.ਸੀ ਤੇ ਕਰੀਬ 160 ਥਾਵਾਂ 'ਤੇ ਅੱਗ ਲਾਉਣ ਦੀਆਂ ਸੂਂਚਨਾਵਾਂ ਪ੍ਰਾਪਤ ਹੋਈਆ ਹਨ । ਜਿਥੇ ਤੱਕ ਪਿਛਲੇ ਸਾਲ ਦੇ ਅੰਕੜਿਆਂ ਦੀ ਗੱਲ ਕਰੀਏ ਤਾਂ ਹੁਣ ਤੱਕ ਕਰੀਬ 419 ਸਥਾਨਾਂ ਤੇ ਲੱਗ ਲੱਗਣ ਦੀਆਂ ਸੂਚਨਾਵਾਂ ਪ੍ਰਾਪਤ ਹੋਈਅਆ ਸਨ ।  ਹੁਣ ਤੱਕ ਕੇਵਲ 07 ਅੱਗ ਲੱਗਣ ਦੀ ਘਟਨਾਵਾਂ ਦੀ ਪੁਸਟੀ ਵੱਖ ਵੱਖ ਸਥਾਨਾਂ ਤੇ ਨਿਰਖਣ ਕਰਨ ਉਪਰੰਤ ਹੋਈ ਹੈ ਜਿਨ੍ਹਾਂ ਵਿੱਚੋਂ ਪੰਜ ਕਿਸਾਨਾਂ ਦੇ ਚਲਾਨ ਕੱਟ ਕੇ 12,500 ਰੁਪਏ ਜੁਰਮਾਨੇ ਕੀਤੇ ਜਾ ਚੁੱਕੇ ਹਨ । ਬਾਕੀ ਦੇ ਚਲਾਣ ਜਲਦ ਹੀ ਕੱਟ ਦਿੱਤੇ ਜਾਣਗੇ । ਹੁਣ ਤੱਕ ਪੀ.ਆਰ.ਐਸ.ਸੀ ਤੇ  ਪਿਛਲੇ ਸਾਲ ਦੇ ਮੁਕਾਬਲੇ ਕਰੀਬ 62 ਫੀਂਸਦੀ ਅੱਗ ਲੱਗਣ ਦੀਆਂ ਘਟਨਾਵਾਂ ਘੱਟ ਦਰਜ ਹੋਈਆ ਹਨ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਸਭ ਸਰਕਾਰ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਅਤੇ ਕਿਸਾਨਾਂ ਦੇ ਮਿਲ ਰਹੇ ਸਹਿਯੋਗ ਕਾਰਨ ਸੰਭਵ ਹੋ ਰਿਹਾ ਹੈ।

 

         ਡਿਪਟੀ ਕਮਿਸ਼ਨਰ, ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ , ਐਸ.ਡੀ.ਐਮ.ਮਾਲੇਰਕੋਟਲਾ/ਅਹਿਮਦਗੜ੍ਹ ਸ੍ਰੀ ਹਰਬੰਸ ਸਿੰਘ ਨੇ ਅਹਿਮਦਗੜ੍ਹ ਸਬ ਡਵੀਜਨ ਦੇ ਪਿੰਡ ਬੈਗੋਵਾਲ ਵਿੱਚ ਖੁਦ ਅੱਗ ਬਝਾਓ ਟੀਮ ਨਾਲ ਪੁਜ ਕੇ ਅੱਗ ਵੀ ਬੁਝਾਈ ਅਤੇ ਕਿਸਾਨਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਪਰਾਲੀ ਸਾੜਨ ਉਤੇ ਪੂਰੀ ਤਰ੍ਹਾਂ ਰੋਕ ਲਗਾਈ ਗਈ ਹੈ ਅਤੇ ਇਸੇ ਤਹਿਤ ਹੀ ਵਾਤਾਵਰਣ ਦੀ ਸੰਭਾਲ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਖੇਤਾਂ ਵਿੱਚ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਿਸੇ ਵੀ ਕੀਮਤ ਉਤੇ ਖੇਤਾਂ ਵਿੱਚ ਅੱਗ ਨਹੀਂ ਲੱਗਣ ਦਿੱਤੀ ਜਾਵੇਗੀ। ਜ਼ਿਲ੍ਹੇ ਵਿੱਚ ਬੇਲਰਾਂ ਤੇ ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ ਤੇ ਐਕਸ ਸੀਟੂ ਤੇ ਇਨਸੀਟੂ ਤਕਨੀਕਾਂ ਨਾਲ ਪਰਾਲੀ ਨੂੰ ਠਿਕਾਣੇ ਲਗਾਉਣ ਦੇ ਉਚੇਚੇ ਪ੍ਰਬੰਧ ਕੀਤੇ ਗਏ ਹਨ। ਇਸ ਲਈ ਕੋਈ ਵੀ ਕਿਸਾਨ ਅਗਲੀ ਫ਼ਸਲ ਬੀਜਣ ਲਈ ਕਾਹਲੀ ਵਿੱਚ ਖੇਤਾਂ 'ਚ ਪਰਾਲੀ ਨੂੰ ਅੱਗ ਨਾ ਲਗਾਵੇ।