ਨੌਜਵਾਨਾਂ ਵਿੱਚ ਵੋਟ ਦੇ ਹੱਕ ਅਤੇ ਇਸਤੇਮਾਲ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਸਰਕਾਰੀ ਹਾਈ ਸਕੂਲ ਭੂਦਨ ਵਿਖੇ ਵਿਦਿਆਰਥੀਆਂ ਨੇ ਰੰਗੋਲੀ ਮੁਕਾਬਲਿਆ ਦਾ ਆਯੋਜਨ
ਮਾਲੇਰਕੋਟਲਾ, 1 ਦਸੰਬਰ, 2023 ਲੋਕਾਂ ਨੂੰ ਵੋਟਾਂ ਪ੍ਰਤੀ ਜਾਗਰੂਕ ਕਰਨ ਅਤੇ ਵੱਧ ਤੋਂ ਵੱਧ ਵੋਟਰਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ਅਫਸਰ ਡਾ ਪੱਲਵੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਵੀਪ ਗਤੀਵਿਧੀਆਂ ਲਗਾਤਾਰ ਜਾਰੀ ਹਨ ।ਜਿਸ ਤਹਿਤ ਨੌਜਵਾਨਾਂ ਵਿੱਚ ਜਾਗਰੂਕਤਾ ਪੈਦਾ ਕਰਨ ਸਰਕਾਰੀ ਹਾਈ ਸਕੂਲ ਭੂਦਨ ਮਾਲੇਰਕੋਟਲਾ ਵਿਖੇ ਵਿਦਿਆਰਥੀਆਂ ਦੇ ਰੰਗੋਲੀ ਮੁਕਾਬਲੇ "ਮੇਰੀ ਵੋਟ,ਮੇਰਾ ਅਧਿਕਾਰ" ਸਿਸਕ ਅਧੀਨ ਕਰਵਾਏ ਗਏ ।
ਇਸ ਮੌਕੇ ਸਹਾਇਕ ਨੋਡਲ ਅਫ਼ਸਰ ਮੁਹੰਮਦ ਬਸ਼ੀਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਸਡਿਊਲ ਅਨੁਸਾਰ ਯੋਗਤਾ ਮਿਤੀ 01 ਜਨਵਰੀ 2024 ਦੇ ਆਧਾਰ ਤੇ ਫੋ਼ਟੋ ਵੋਟਰ ਸੂਚੀਆਂ ਦਾ ਕੰਮ 09 ਦਸੰਬਰ 2023 ਤੱਕ ਚੱਲ ਰਿਹਾ ਹੈ। ਇਸ ਦੌਰਾਨ ਹਰ ਯੋਗ ਵਿਅਕਤੀ, ਜਿਸ ਦਾ ਨਾਮ ਭਾਰਤ ਦੇਸ਼ ਦੇ ਕਿਸੇ ਵੀ ਚੋਣ ਹਲਕੇ ਦੀ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਹੈ ਤਾਂ ਉਹ ਆਪਣਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਵਾਉਣ ਲਈ ਫਾਰਮ ਨੰ:06 ਭਰ ਕੇ ਜਾਂ ਆਨਲਾਈਨ https://voters.eci.gov.in/ ਪੋਰਟਲ ਤੇ ਅਪਲਾਈ ਕਰਕੇ ਬਤੌਰ ਵੋਟਰ ਰਜਿਸਟਰ ਹੋ ਸਕਦਾ ਹੈ।
ਉਨ੍ਹਾਂ ਹੋਰ ਦੱਸਿਆ ਕਿ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਲਈ ਆਉਣ ਵਾਲੇ 02 ਦਸੰਬਰ 2023 ਦਿਨ ਸ਼ਨੀਵਾਰ ਅਤੇ 03 ਦਸੰਬਰ 2023 ਦਿਨ ਐਤਵਾਰ ਨੂੰ ਬੀ.ਐਲ.ਓਜ ਵੱਲੋਂ ਬੂਥ ਲੈਵਲ ਤੇ ਵਿਸ਼ੇਸ਼ ਕੈਂਪ ਲਗਾਏ ਜਾਣੇ ਹਨ। ਜੇਕਰ ਕਿਸੇ ਵੀ ਵਿਅਕਤੀ ਨੇ ਆਪਣੀ ਵੋਟ ਵਿੱਚ ਸੋਧ ਕਰਵਾਉਣਾ ਹੈ ਜਾਂ ਨਵੀਂ ਵੋਟ ਬਣਾਉਣੀ ਹੈ ਤਾਂ ਉਹ ਆਪਣੇ ਘਰ ਦੇ ਨਜ਼ਦੀਕ ਵੀ ਇਹਨਾਂ ਕੈਂਪਾਂ ਦਾ ਲਾਭ ਉਠਾ ਸਕਦੇ ਹਨ।ਉਹਨਾਂ ਵੱਲੋਂ ਇਹ ਅਪੀਲ ਵੀ ਕੀਤੀ ਗਈ ਕਿ ਉਹ ਭਾਰਤ ਦੇ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਦਾ ਆਪਣਾ ਹਿੱਸਾ ਬਣਨ। ਇਸ ਮੌਕੇ ਹੈਡ ਮਿਸਟਰੈਸ ਰਾਜਵੀਰ ਕੌਰ, ਮੈਡਮ ਅੰਮ੍ਰਿਤ ਕੌਰ, ਸ੍ਰੀਮਤੀ ਪਰਮਵੀਰ ਕੌਰ, ਸ੍ਰੀਮਤੀ ਸੁਚੇਤਾ ਸ਼ਰਮਾ, ਸ੍ਰੀਮਤੀ ਮਨਜੀਤ ਬਾਲਾ, ਸ੍ਰੀਮਤੀ ਅਨਮੋਲ ਸ਼ਰਮਾ ਤੋਂ ਇਲਾਵਾ ਹੋਰ ਅਧਿਆਪਕ ਅਤੇ ਸਟਾਫ ਮੈਂਬਰ ਹਾਜਰ ਸਨ