Under campaign "Meri Maati, Mera Desh", soil collected from all villages of district under "Amrit Kalash Yatra" reached DC's office
ਮਾਲੇਰਕੋਟਲਾ, 5 ਅਕਤੂਬਰ, 2023:
ਜ਼ਿਲ੍ਹੇ ਵਿੱਚ ਅਜ਼ਾਦੀ ਕਾ ਅੰਮ੍ਰਿਤ ਮਹਾਂ ਉਤਸਵ ਅਧੀਨ " ਮੇਰੀ ਮਾਟੀ, ਮੇਰਾ ਦੇਸ਼ " ਮੁਹਿੰਮ ਤਹਿਤ ਅੱਜ " ਅੰਮ੍ਰਿਤ ਕਲਸ਼ ਯਾਤਰਾ" ਦੌਰਾਨ ਜ਼ਿਲ੍ਹੇ ਦੇ ਸਮੁੱਚੇ ਪਿੰਡਾਂ ਤੋਂ ਇਕੱਤਰ ਮਿੱਟੀ ਅੱਜ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਪੰਜਾਬ ਸਟੇਟ ਹੈਡ ਕੁਆਟਰ ਵਿਖੇ ਭੇਜਣ ਲਈ ਇਕੱਤਰ ਕੀਤੀ ਗਈ । ਇੱਥੇ ਵਰਣਨ ਯੋਗ ਹੈ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਭਰ ਵਿੱਚ " ਅੰਮ੍ਰਿਤ ਕਲਸ਼ ਯਾਤਰਾ" ਕੱਢ ਕੇ ਦੇਸ਼ ਦੀ ਰਾਜਧਾਨੀ ਦਿੱਲੀ ਭੇਜਣ ਲਈ ਇਕੱਤਰ ਕੀਤੀ ਮਿੱਟੀ ਨਾਲ ਨੈਸ਼ਨਲ ਵਾਰ ਮੈਮੋਰੀਅਲ ਦਿੱਲੀ ਵਿਖੇ " ਅੰਮ੍ਰਿਤ ਵਾਟਿਕਾ " ਦਾ ਨਿਰਮਾਣ ਕੀਤਾ ਜਾਵੇਗਾ ਜੋ ਕਿ ‘ਇਕ ਭਾਰਤ, ਸ੍ਰੇਸ਼ਠ ਭਾਰਤ" ਦਾ ਸ਼ਾਨਦਾਰ ਪ੍ਰਤੀਕ ਬਣੇਗੀ।ਇਸ ਮੌਕੇ ਡਿਪਟੀ ਕਮਿਸ਼ਨਰ ਡਾ ਪੱਲਵੀ, ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ,ਸਹਾਇਕ ਕਮਿਸ਼ਨਰ ਸ੍ਰੀ ਗੁਰਮੀਤ ਕੁਮਾਰ ਬਾਂਸਲ, ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਪਰਮਜੀਤ ਸਿੰਘ , ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਮਾਲੇਰਕੋਟਲਾ ਬਬਲਜੀਤ ਕੌਰ , ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਅਮਰਗੜ੍ਹ ਰੁਪਿੰਦਰਜੀਤ ਕੌਰ ਅਤੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਅਹਿਮਦਗੜ੍ਹ ਜਸਮਿੰਦਰ ਸਿੰਘ ਤੋਂ ਇਲਾਵਾ ਜ਼ਿਲ੍ਹੇ ਦੇ ਸਰਪੰਚ ਅਤੇ ਦੇਸ਼ ਦੀ ਰੱਖਿਆ ਕਰਨ ਵਾਲੇ ਆਜ਼ਾਦੀ ਘੁਲਾਟੀਆਂ/ਸੁਰਵੀਰਾਂ, ਸ਼ਹੀਦ ਨਾਇਕਾਂ ਅਤੇ ਨਾਇਕਾਵਾਂ ਦੇ ਪਰਿਵਾਰ ਮੈਂਬਰ ਮੌਜੂਦ ਸਨ ।
ਇਸ ਮੌਕੇ ਵਿਧਾਇਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਅਤੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਪਰਮਜੀਤ ਸਿੰਘ ਵੱਲੋਂ ਡਿਪਟੀ ਕਮਿਸ਼ਨਰ ਡਾ ਪੱਲਵੀ ਨੂੰ ਨੈਸ਼ਨਲ ਵਾਰ ਮੈਮੋਰੀਅਲ ਦਿੱਲੀ ਵਿਖੇ " ਅੰਮ੍ਰਿਤ ਵਾਟਿਕਾ " ਦਾ ਨਿਰਮਾਣ ਲਈ ਜ਼ਿਲ੍ਹੇ ਦੇ ਪਿੰਡਾਂ ਤੋਂ ਇਕੱਤਰ ਕੀਤੀ ਮਿੱਟੀ ਦੇ ਕਲਸ ਭੇਂਟ ਕੀਤੇ । ਇਸ ਮੌਕੇ ਡਾ ਪੱਲਵੀ ਨੇ ਦੇਸ਼ ਦੀ ਰੱਖਿਆ ਕਰਨ ਵਾਲੇ ਆਜ਼ਾਦੀ ਘੁਲਾਟੀਆਂ/ਸੁਰਵੀਰਾਂ, ਸ਼ਹੀਦ ਨਾਇਕਾਂ ਅਤੇ ਨਾਇਕਾਵਾਂ ਦੇ ਕਰੀਬ 55 ਪਰਿਵਾਰ ਮੈਂਬਰਾਂ ਨੂੰ ਸਨਮਾਨ ਕੀਤਾ ।
ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ ਨੇ ਇਕੱਤਰ ਨਾਇਕਾਂ ਅਤੇ ਨਾਇਕਾਵਾਂ ਦੇ ਪਰਿਵਾਰਕ ਮੈਂਬਰਾਂ ਅਤੇ ਸਰਪੰਚਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਫ਼ਸਲੀ ਰਹਿੰਦ ਖੂੰਹਦ ,ਝੋਨੇ ਦੀ ਨਾੜ ਦਾ ਪ੍ਰਬੰਧਨ ਕਰਨ ਨੂੰ ਤਰਜੀਹ ਦੇਣ । ਉਨ੍ਹਾਂ ਨਸ਼ੇ ਵਰਗੀ ਸਮਾਜਿਕ ਕੁਰੀਤੀ ਦੇ ਵਿਰੁੱਧ ਲੋਕ ਲਹਿਰ ਪੈਦਾ ਕਰਕੇ ਨਸ਼ੇ ਤੋਂ ਦੂਰ ਰਹਿਣ ਲਈ ਲੋਕਾਂ ਨੂੰ ਜਾਗਰੂਕ ਕੀਤਾ । ਇਸ ਮੌਕੇ ਆਰਟ ਫ਼ਾਰ ਪੀਪਲ ਥੀਏਟਰ ਗਰੁੱਪ ਦੇ ਕਲਾਕਾਰ ਮਨਜੀਤ ਸਿੰਘ,ਅੰਤਰ ਜੀਤ ਸਿੰਘ,ਹਰਜੀਤ ਸਿੰਘ ਅਤੇ ਪ੍ਰਦੀਪ ਸਿੰਘ ਵੱਲੋਂ ਨਸ਼ਾ ਦੇ ਮਾੜੇ ਪ੍ਰਭਾਵਾਂ ਅਤੇ ਫ਼ਸਲੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਦੇ ਮਾੜੇ ਪ੍ਰਭਾਵਾਂ ਨੂੰ ਦਰਸਾਉਂਦਾ ਨਾਟਕ ਦਾ ਮੰਚਨ ਕੀਤਾ ਗਿਆ ਅਤੇ ਸਕੂਲੀ ਵਿਦਿਆਰਥੀਆਂ ਵੱਲੋਂ ਰੰਗਾ ਰੰਗ ਸੱਭਿਆਚਾਰ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।