ਵਿਧਾਇਕ ਕੁਲਵੰਤ ਸਿੰਘ ਸਿੱਧੂ ਦੀ ਅਗਵਾਈ 'ਚ, ਨਾਨ-ਵੂਵਨ ਬੈਗ ਉਦਯੋਗ ਦੇ ਵਫਦ ਵਲੋਂ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਜਰ ਨਾਲ ਚੰਡੀਗੜ੍ਹ ਵਿਖੇ ਵਿਸ਼ੇਸ਼ ਮੀਟਿੰਗ

ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਦੀ ਅਗਵਾਈ ਵਿੱਚ, ਨਾਨ-ਵੂਵਨ ਬੈਗ ਉਦਯੋਗ ਦੇ ਵਫਦ ਵਲੋਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਇੰਦਰਬੀਰ ਸਿੰਘ ਨਿੱਜਰ ਨਾਲ ਚੰਡੀਗੜ੍ਹ ਵਿਖੇ ਇੱਕ ਖਾਸ ਮੀਟਿੰਗ ਕੀਤੀ ਗਈ। 

ਵਿਧਾਇਕ ਕੁਲਵੰਤ ਸਿੰਘ ਸਿੱਧੂ ਦੀ ਅਗਵਾਈ 'ਚ, ਨਾਨ-ਵੂਵਨ ਬੈਗ ਉਦਯੋਗ ਦੇ ਵਫਦ ਵਲੋਂ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਜਰ ਨਾਲ ਚੰਡੀਗੜ੍ਹ ਵਿਖੇ ਵਿਸ਼ੇਸ਼ ਮੀਟਿੰਗ

ਲੁਧਿਆਣਾ, 13 ਦਸੰਬਰ, 2022: ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੀ ਅਗਵਾਈ ਵਿੱਚ, ਨਾਨ-ਵੂਵਨ ਬੈਗ ਉਦਯੋਗ ਦੇ ਵਫਦ ਵਲੋਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਇੰਦਰਬੀਰ ਸਿੰਘ ਨਿੱਜਰ ਨਾਲ ਚੰਡੀਗੜ੍ਹ ਵਿਖੇ ਇੱਕ ਖਾਸ ਮੀਟਿੰਗ ਕੀਤੀ ਗਈ। 

ਵਿਧਾਇਕ ਸਿੱਧੂ ਨੇ ਦੱਸਿਆ ਕਿ ਨਾਨ-ਵੂਵਨ ਬੈਗ ਉਦਯੋਗ ਵੱਖ-ਵੱਖ ਸਮੱਸਿਆਵਾਂ ਕਾਰਨ ਕਾਫੀ ਚਿੰਤਤ ਸੀ, ਜਿਨ੍ਹਾਂ ਆਪਣੀਆਂ ਔਕੜਾਂ ਬਾਰੇ ਉਨ੍ਹਾਂ ਨਾਲ ਬੀਤੇ ਦਿਨੀ ਮੁਲਾਕਾਤ ਕੀਤੀ ਸੀ।

ਉਨ੍ਹਾ ਉਦਯੋਗਪਤੀਆਂ ਨਾਲ ਕੀਤੇ ਵਾਅਦੇ ਮੁਤਾਬਕ ਅੱਜ ਕੈਬਨਿਟ ਮੰਤਰੀ ਨਿੱਜਰ ਨਾਲ ਮੀਟਿੰਗ ਕਰਵਾਈ ਜਿੱਥੇ ਉਨ੍ਹਾ ਦੀਆਂ ਵੱਖ-ਵੱਖ ਸਮੱਸਿਆਵਾਂ ਬਾਰੇ ਜਾਣੂੰ ਕਰਵਾਇਆ ਗਿਆ।

ਕੈਬਨਿਟ ਮੰਤਰੀ ਇੰਦਰਬੀਰ ਨਿੱਜਰ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਉਦਯੋਗ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ ਅਤੇ ਉਦਯੋਗਪਤੀਆਂ ਦੇ ਨਾਲ ਚੱਟਾਨ ਦੇ ਵਾਂਗ ਖੜੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਨਾਨ-ਵੂਵਨ ਬੈਗ ਉਦਯੋਗ ਦੀਆਂ ਸਾਰੀਆਂ ਸਮੱਸਿਆਵਾਂ ਦਾ ਇੱਕ-ਇੱਕ ਕਰਕੇ ਨਿਪਟਾਰਾ ਕੀਤਾ ਜਾਵੇਗਾ।
 
ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਕਿਹਾ ਕਿ ਸੂਬੇ ਵਿੱਚ ਜਨਤਾ ਵੱਲੋਂ ਆਪਣਾ ਫਤਵਾ ਜਾਰੀ ਕਰਦਿਆਂ ਆਮ ਲੋਕਾਂ ਵਾਲੀ 'ਆਮ ਆਦਮੀ ਪਾਰਟੀ' ਦੀ ਸਰਕਾਰ ਬਣਾਈ ਗਈ ਹੈ ਜੋਕਿ ਆਮ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਜਨਤਾ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

ਉਦਯੋਗਪਤੀਆਂ ਦੇ ਵਫਦ ਵਲੋਂ ਵਿਧਾਇਕ ਸਿੱਧੂ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ ਗਿਆ ਜਿਨ੍ਹਾਂ ਇਸ ਔਖੀ ਘੜੀ ਵਿੱਚ ਉਨ੍ਹਾਂ ਦੀ ਬਾਂਹ ਫੜੀ ਹੈ।