ਹੋਲਾ ਮਹੱਲਾ ਨੂੰ ਸਮਰਪਿਤ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਕਰਵਾਇਆ ਗਿਆ ਹਫ਼ਤਾਵਾਰੀ ਕੀਰਤਨ ਸਮਾਗਮ
ਦਸ਼ਮੇਸ਼ ਪਿਤਾ ਨੇ ਹੋਲਾ ਮਹੱਲਾ ਦੀ ਆਰੰਭਤਾ ਕਰਕੇ ਨਵੇਂ ਤਿਉਹਾਰ ਦੀ ਸਿਰਜਣਾ ਕੀਤੀ - ਗਿਆਨੀ ਰਸ਼ਪਾਲ ਸਿੰਘ
ਲੁਧਿਆਣਾ: ਖ਼ਾਲਸਾ ਪੰਥ ਦੀ ਚੜ੍ਹਦੀਕਲਾ ਦਾ ਪ੍ਰਤੀਕ ਤਿਉਹਾਰ ਹੋਲਾ ਮਹੱਲਾ ਸਾਨੂੰ ਅਣਖ, ਗੈਰਤ, ਨਿਆਰੇਪਨ ਅਤੇ ਸੂਰਬੀਰਤਾ ਦਾ ਜ਼ਜਬਾ ਪੈਦਾ ਕਰਨ ਦੀ ਪ੍ਰੇਣਾ ਦਿੰਦਾ ਹੈ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਈ ਕੰਵਲਦੀਪ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈˆਸ਼ਨ ਵਿਖੇ ਹੋਲਾ ਮਹੱਲਾ ਨੂੰ ਸਮਰਪਿਤ ਆਯੋਜਿਤ ਕੀਤੇ ਗਏ ਹਫ਼ਤਾਵਰੀ ਕੀਰਤਨ ਸਮਾਗਮ ਅੰਦਰ ਇਕੱਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆ ਕੀਤਾ। ਇਸ ਦੌਰਾਨ ਭਾਈ ਮਨਜੀਤ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇੇ ਕੀਰਤਨੀ ਜੱਥੇ ਨੇ ਗੁਰੂ ਸਾਹਿਬਾਂ ਵੱਲੋਂ ਉਚਰੀ ਇਲਾਹੀ ਬਾਣੀ ਦਾ ਰਸ ਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।
ਇਸ ਦੌਰਾਨ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆ ਗਿਆਨੀ ਰਸ਼ਪਾਲ ਸਿੰਘ ਨੇ ਕਿਹਾ ਕਿ ਹੋਲਾ ਮਹੱਲਾ ਸਿੱਖਾ ਦਾ ਇੱਕ ਅਹਿਮ ਦਿਹਾੜਾ ਹੈ ਜਿਸ ਦੀ ਆਰੰਭਤਾ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਕਰਕੇ ਇੱਕ ਨਵੇਂ ਇਤਿਹਾਸ ਦੀ ਸਿਰਜਨਾ ਕੀਤੀ । ਉਹਨਾ ਨੇ ਹੋਲਾ ਮਹੱਲਾ ਨੂੰ ਸੁਤੰਤਰ ਸਿੱਖ ਸੋਚ ਅਨੁਸਾਰ ਮਨਾਉਣ ਦਾ ਆਰੰਭ ਖਾਲਸਾ ਪੰਥ ਦੀ ਸਿਰਜਣਾ ਤੋਂ ਤੁਰੰਤ ਬਾਅਦ ਕੀਤਾ ਤਾਂ ਕਿ ਖੁਦ ਮੁਖਤਿਆਰ ਖ਼ਾਲਸਾ ਆਪਣੀ ਵਿਲੱਖਣ ਹੋਂਦ-ਹਸਤੀ ਅਨੁਸਾਰ ਪੰਜਾਬੀ ਸਭਿਆਚਾਰ ਨਾਲ ਸਬੰਧਿਤ ਦਿਨ-ਦਿਹਾਰ ਵਿੱਲਖਣ ਤੇ ਨਿਰਾਲੇ ਰੂਪ ਵਿੱਚ ਮਨਾ ਕੇ ਆਪਣੀ ਸੰਤੁਤਰ ਹੋਂਦ ਤੇ ਨਿਆਰੇਪਨ ਦਾ ਪ੍ਰਗਟਾਵਾ ਕਰੇ । ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਮੌਜੂਦਾ ਸਮੇਂ ਦੀ ਨੌਜਵਾਨ ਪੀੜੀ ਹੋਲਾ ਮਹੱਲਾ ਦੇ ਪਵਿੱਤਰ ਤਿਉਹਾਰ ਤੋਂ ਸੇਧ ਲੈ ਕੇ ਬਾਣੀ ਤੇ ਬਾਣੇ ਦੀ ਧਾਰਨੀ ਬਣੇ ।
ਸਮਾਗਮ ਦੀ ਸਮਾਪਤੀ ਮੌਕੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ. ਭੁਪਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀ ਮੈਬਰਾਂ ਨੇ ਸਾਂਝੇ ਰੂਪ ਵਿੱਚ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਓ ਬਖਸ਼ਿਸ ਕਰਕੇ ਉਨ੍ਹਾਂ ਦਾ ਧੰਨਵਾਦ ਪ੍ਰਗਟ ਕੀਤਾ ਅਤੇ ਕਿਹਾ ਕਿ ਜੱਥੇਦਾਰ ਸਵ: ਅਵਤਾਰ ਸਿੰਘ ਮੱਕੜ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰੇਰਣਾ ਅਤੇ ਅਸੀਸਾ ਸਦਕਾ ਸੁਸਾਇਟੀ ਵੱਲੋਂ ਆਰੰਭ ਕੀਤੀ ਗਈ ਹਫ਼ਤਾਵਰੀ ਕੀਰਤਨ ਸਮਾਗਮ ਦੀ ਲੜੀ ਸੰਗਤਾਂ ਦੇ ਲਈ ਪ੍ਰੇਣਾ ਦਾ ਸਰੋਤ ਬਣ ਚੁੱਕੀ ਹੈ । ਉਹਨਾਂ ਨੇ ਕਿਹਾ ਕਿ ਅਗਲੇ ਹਫ਼ਤਾਵਾਰੀ ਕੀਰਤਨ ਸਮਾਗਮ ਵਿੱਚ ਭਾਈ ਅਮਨਦੀਪ ਸਿੰਘ ਨਾਢਾ ਸਾਹਿਬ ਵਾਲਿਆਂ ਦਾ ਕੀਰਤਨੀ ਜੱਥਾ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀ ਨਿਹਾਲ ਕਰੇਗਾ ।
ਸਮਾਗਮ ਅੰਦਰ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ. ਇੰਦਰਜੀਤ ਸਿੰਘ ਮੱਕੜ, ਸ. ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ, ਪ੍ਰਿਤਪਾਲ ਸਿੰਘ, ਮਨਜੀਤ ਸਿੰਘ ਟੋਨੀ, ਰਣਜੀਤ ਸਿੰਘ ਖਾਲਸਾ, ਏ.ਪੀ. ਸਿੰਘ ਅਰੋੜਾ, ਗੁਰਪ੍ਰੀਤ ਸਿੰਘ ਪ੍ਰਿੰਸ, ਸੁਖਪ੍ਰੀਤ ਸਿੰਘ ਮਨੀ, ਬਾਦਸ਼ਾਹ ਦੀਪ ਸਿੰਘ, ਜਗਮੋਹਨ ਸਿੰਘ (ਅਵਤਾਰ ਸਵੀਟਸ), ਚਰਨਜੀਤ ਸਿੰਘ, ਜਤਿੰਦਰਪਾਲ ਸਿੰਘ ਪ੍ਰਧਾਨ, ਸੁਰਿੰਦਰਪਾਲ ਸਿੰਘ ਭੁਟਿਆਨੀ, ਮਨਮੋਹਨ ਸਿੰਘ ਵਾਲੀਆ, ਗੁਰਮਿੰਦਰ ਸਿੰਘ ਮੰਗਾ, ਹਰਕਿਰਤ ਸਿੰਘ (ਬਾਵਾ ਮਸਾਲੇ ਵਾਲੇ), ਪਿਆਰਾ ਸਿੰਘ, ਲਵਲੀ ਕੁਮਾਰ, ਰਜਿੰਦਰ ਸਿੰਘ ਡੰਗ, ਅਜੀਤ ਸਿੰਘ ਆੜਤੀ, ਕਿਰਨਦੀਪ ਸਿੰਘ ਸਿਮਰਨ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।